logoਅੰਮ੍ਰਿਤਸਰ 9 ਜਨਵਰੀ – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕਰਨ ਅਪ੍ਰੈਲ ੨੦੧੬ ਸਮੇਂ ਯਾਤਰਾ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਦੇ ਮੈਂਬਰ ਸਾਹਿਬਾਨ ਦੀ ਸਿਫਾਰਸ਼ ਸਹਿਤ ੧੫ ਜਨਵਰੀ ੨੦੧੬ ਤੱਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਯਾਤਰੂ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਪਾਕਿਸਤਾਨ) ਅਪ੍ਰੈਲ ੨੦੧੬ ਸਮੇਂ ਦਰਸ਼ਨ ਕਰਨ ਲਈ ਜਾਣਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ, ਸ਼ਨਾਖ਼ਤ ਲਈ ਵੋਟਰ ਕਾਰਡ/ਰਾਸ਼ਨ ਕਾਰਡ ਜਾਂ ਆਧਾਰ ਕਾਰਡ ਵਿਚੋਂ ਇਕ ਕਾਪੀ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਦੀ ਸਿਫਾਰਸ਼ ਸਹਿਤ ੧੫ ਜਨਵਰੀ ਤੱਕ ਜਮ੍ਹਾਂ ਕਰਵਾਉਣ ਤਾਂ ਜੋ ਵੀਜ਼ਾ ਲੱਗਣ ਲਈ ਪਾਸਪੋਰਟ ਲਿਸਟ ‘ਚ ਸ਼ਾਮਲ ਕਰਕੇ ਪੰਜਾਬ ਸਰਕਾਰ ਨੂੰ ਅਗਲੇਰੀ ਕਾਰਵਾਈ ਲਈ ਭੇਜੇ ਜਾ ਸਕਣ।ਉਨ੍ਹਾਂ ਕਿਹਾ ਕਿ ਸ਼ਰਧਾਲੂ ਹੋਰ ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਲ ਕਰਨ ਲਈ ਸ. ਜਸਪਾਲ ਸਿੰਘ ਵਧੀਕ ਸਕੱਤਰ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਨਾਲ ਟੈਲੀਫੋਨ ਨੰ: ੦੧੮੩-੨੫੫੩੯੫੭, ੫੮, ੫੯ ਅਤੇ ਐਕਸਟੈਂਸ਼ਨ ੨੪੯ ‘ਤੇ ਸੰਪਰਕ ਕਰ ਸਕਦੇ ਹਨ।