ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਮੰਗਲਵਾਰ, ੧੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੨ ਅਪ੍ਰੈਲ, ੨੦੨੫ (ਅੰਗ: ੬੬੮)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ 4 ਅਪ੍ਰੈਲ- ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਪੁਰਬ ਮਨਾਉਣ ਲਈ ਜਥਾ ੧੨ ਅਪ੍ਰੈਲ ਨੂੰ ਰਵਾਨਾ ਹੋਵੇਗਾ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਪਾਕਿਸਤਾਨ) ਵਿਖੇ ਵਿਸਾਖੀ ਪੁਰਬ ਮਨਾਉਣ ਲਈ ਪਹਿਲਾ ਪ੍ਰੋਗਰਾਮ ੧੦ ਅਪ੍ਰੈਲ ਤੋਂ ੧੯ ਅਪ੍ਰੈਲ ੨੦੧੬ ਤੀਕ ਦਾ ਉਲੀਕਿਆ ਗਿਆ ਸੀ, ਪਰ ਹੁਣ ਪਾਕਿਸਤਾਨ ਸਰਕਾਰ ਵੱਲੋਂ ਨਵੇਂ ਪ੍ਰੋਗਰਾਮ ਤਹਿਤ ਇਹ ਜਥਾ ੧੨ ਅਪ੍ਰੈਲ ਨੂੰ ਰਵਾਨਾ ਹੋਵੇਗਾ ਤੇ ੨੧ ਅਪ੍ਰੈਲ ਨੂੰ ਵਾਪਸ ਆਵੇਗਾ।ਉਨ੍ਹਾਂ ਕਿਹਾ ਕਿ ਵਿਸਾਖੀ ਪੁਰਬ ਮਨਾਉਣ ਜਾਣ ਵਾਲਾ ਜਥਾ ੧੨ ਅਪ੍ਰੈਲ ਨੂੰ ਵਾਹਗਾ ਰੇਲਵੇ ਸਟੇਸ਼ਨ ਰਾਹੀਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਹਸਨ ਅਬਦਾਲ) ਲਈ ਰਵਾਨਾ ਹੋਵੇਗਾ ਜੋ ੧੩ ਅਪ੍ਰੈਲ ਨੂੰ ਠਹਿਰਾ ਕਰੇਗਾ ਤੇ ਇਥੇ ੧੪ ਅਪ੍ਰੈਲ ਨੂੰ ਖਾਲਸੇ ਦਾ ਜਨਮ ਦਿਹਾੜਾ ਮਨਾਉਣ ਹਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।ਉਨ੍ਹਾਂ ਕਿਹਾ ਕਿ ੧੫ ਅਪ੍ਰੈਲ ਨੂੰ ਇਹ ਜਥਾ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਜਾਵੇਗਾ ਜੋ ੧੬ ਅਪ੍ਰੈਲ ਨੂੰ ਇਸੇ ਅਸਥਾਨ ਪੁਰ ਰਾਤ ਵਿਸ਼ਰਾਮ ਕਰੇਗਾ।
ਸ. ਬੇਦੀ ਨੇ ਕਿਹਾ ਕਿ ੧੭ ਅਪ੍ਰੈਲ ਨੂੰ ਇਹ ਜਥਾ ਗੁਰਦੁਆਰਾ ਸੱਚਾ ਸੌਦਾ (ਫਾਰੂਕਾਬਾਦ) ਲਈ ਰਵਾਨਾ ਹੋਵੇਗਾ ਇਥੋਂ ਵਾਪਸ ਨਨਕਾਣਾ ਸਾਹਿਬ ਆਵੇਗਾ ਜਿਥੋਂ ੧੮ ਅਪ੍ਰੈਲ ਨੂੰ ਜਥਾ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਜਾਵੇਗਾ।ਉਨ੍ਹਾਂ ਦੱਸਿਆ ਕਿ ੧੯ ਅਪ੍ਰੈਲ ਨੂੰ ਇਹ ਜਥਾ ਗੁਰਦੁਆਰਾ ਰੌੜੀ ਸਾਹਿਬ ਏਮਨਾਬਾਦ ਜ਼ਿਲ੍ਹਾ ਗੁਜ਼ਰਾਵਾਲਾ ਅਤੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਨਾਰੋਵਾਲ ਜਾਵੇਗਾ ਜਿਥੋਂ ਵਾਪਸ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਆਵੇਗਾ।੨੦ ਅਪ੍ਰੈਲ ਨੂੰ ਇਸ ਅਸਥਾਨ ਪੁਰ ਰਹਿਣ ਉਪਰੰਤ ੨੧ ਅਪ੍ਰੈਲ ਨੂੰ ਭਾਰਤ ਵਾਪਸ ਪਰਤੇਗਾ।
ਸ. ਬੇਦੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਪਾਕਿਸਤਾਨ) ਵਿਖੇ ਵਿਸਾਖੀ ਪੁਰਬ ਮਨਾਉਣ ਜਾਣ ਵਾਲੇ ਯਾਤਰੂਆਂ ਦੇ ੮੯੪ ਪਾਸਪੋਰਟ ਵੀਜ਼ੇ ਲੱਗਣ ਲਈ ਕੇਂਦਰ ਅਤੇ ਪਾਕਿਸਤਾਨ ਸਫਾਰਤਖਾਨੇ ਨੂੰ ਭੇਜੇ ਗਏ ਹਨ।ਉਨ੍ਹਾਂ ਕਿਹਾ ਕਿ ਸ. ਰਘਬੀਰ ਸਿੰਘ ਸਹਾਰਨਮਾਜਰਾ ਮੈਂਬਰ ਸ਼੍ਰੋਮਣੀ ਕਮੇਟੀ ਪਾਰਟੀ ਲੀਡਰ ਤੇ ਸ. ਹਰਦੇਵ ਸਿੰਘ ਰੋਗਲਾ ਮੈਂਬਰ ਸ਼੍ਰੋਮਣੀ ਕਮੇਟੀ ਡਿਪਟੀ ਪਾਰਟੀ ਲੀਡਰ ਦੀ ਅਗਵਾਈ ਵਿੱਚ ਯਾਤਰੂਆਂ ਦਾ ਜਥਾ ਪਾਕਿਸਤਾਨ ਜਾਵੇਗਾ।