19-10-2015ਅੰਮ੍ਰਿਤਸਰ : 19 ਅਕਤੂਬਰ (        ) ਪੰਜਾਬ ‘ਚ ਪਿੰਡ ਬਰਗਾੜੀ (ਫਰੀਦਕੋਟ), ਬਾਠ (ਤਰਨ ਤਾਰਨ), ਲਾਜੂ ਸ਼ਾਹਮਿਸ਼ਰੀ (ਫਿਰੋਜ਼ਪੁਰ), ਸਰਾਏ ਨਾਗਾ (ਮੁਕਤਸਰ) ਆਦਿ ਵੱਖ-ਵੱਖ ਥਾਵਾਂ ਤੇ ਪਿਛਲੇ ਕੁਝ ਦਿਨਾਂ ਤੋਂ ਸ਼ਰਾਰਤੀ ਅਨਸਰਾਂ ਵੱਲੋਂ ਘੋਰ ਪਾਪ ਕਰਦਿਆਂ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੱਤਰੇ ਪਾੜ ਕੇ ਬੇਅਦਬੀ ਕੀਤੀ ਜਾ ਰਹੀ ਹੈ ਜੋ ਨਾ ਸਹਾਰਨਯੋਗ ਹੈ।ਇਸ ਸਬੰਧੀ ਪਸ਼ਚਾਤਾਪ ਕਰਨ, ਇਸ ਦੇ ਰੋਸ ਵਜੋਂ ਧਰਨੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਗੁਰੂ ਕਾਂਸ਼ੀ ਤਲਵੰਡੀ ਸਾਬ੍ਹੋ, ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ, ਗੁਰਦੁਆਰਾ ਸ੍ਰੀ ਚਮਕੌਰ ਸਾਹਿਬ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ, ਗੁਰਦੁਆਰਾ ਸ੍ਰੀ ਅੰਬ ਸਾਹਿਬ ਲੰਬੇ ਮੁਹਾਲੀ, ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ, ਗੁਰਦੁਆਰਾ ਸ੍ਰੀ ਟਾਹਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ ਰਾਏਕੋਟ, ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਮਾਛੀਵਾੜਾ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ, ਗੁਰਦੁਆਰਾ ਪਾਤਸ਼ਾਹੀ ਛੇਵੀਂ ਕਰੂਕਸ਼ੇਤਰ, ਗੁਰਦੁਆਰਾ ਨਾਢਾ ਸਾਹਿਬ ਪਾਤਸ਼ਾਹੀ ਛੇਵੀਂ ਪੰਚਕੂਲਾ, ਗੁਰਦੁਆਰਾ ਛੇਹਰਟਾ ਸਾਹਿਬ ਸ੍ਰੀ ਅੰਮ੍ਰਿਤਸਰ, ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਤਰਨਤਾਰਨ, ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ ਤਰਨਤਾਰਨ, ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ, ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ, ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਹੁਸ਼ਿਆਰਪੁਰ, ਗੁਰਦੁਆਰਾ ਸ਼ਹੀਦਾਂ ਲੱਧੇਵਾਲ ਮਾਹਿਲਪੁਰ ਹੁਸ਼ਿਆਰਪੁਰ, ਗੁਰੁਦਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਕਪੂਰਥਲਾ, ਗੁਰਦੁਆਰਾ ਲੋਹਗੜ੍ਹ ਸਾਹਿਬ ਦੀਨਾ ਮੋਗਾ, ਗੁਰਦੁਆਰਾ ਸ੍ਰੀ ਬਾਰਠ ਸਾਹਿਬ ਗੁਰਦਾਸਪੁਰ, ਗੁਰਦੁਆਰਾ ਥੰਮ ਜੀ ਸਾਹਿਬ ਕਰਤਾਰਪੁਰ, ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ (ਸ੍ਰੀ ਫਤਹਿਗੜ੍ਹ ਸਾਹਿਬ), ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਮੁਕਤਸਰ ਸਾਹਿਬ ਤੇ ਹੋਰ ਆਪਣੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ‘ਚ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡਪਾਠ ਸਾਹਿਬ ਆਰੰਭ ਕਰਵਾਏ ਗਏ ਇਸੇ ਤਰ੍ਹਾਂ ਸਿੰਘ ਸਭਾਵਾਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਵੀ  ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਜਿਨ੍ਹਾਂ ਦੇ ਭੋਗ ੨੧ ਅਕਤੂਬਰ ੨੦੧੫ ਨੂੰ ਪੈਣਗੇ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੀ ਆਰੰਭਤਾ ਮੌਕੇ ਭਾਈ ਕੁਲਵਿੰਦਰ ਸਿੰਘ ਅਰਦਾਸੀਏ ਵੱਲੋਂ ਅਰਦਾਸ ਕੀਤੀ ਗਈ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਇਸ ਮੌਕੇ ਡਾ. ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ, ਸ. ਪਰਤਾਪ ਸਿੰਘ ਮੈਨੇਜਰ, ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ, ਸ. ਜਗਜੀਤ ਸਿੰਘ ਮੀਤ ਸਕੱਤਰ, ਸ. ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ ਤੇ ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਗੁਰਦੁਆਰਾ ਗਜ਼ਟ ਆਦਿ ਮੌਜੂਦ ਸਨ।