ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੯ ਮਈ, ੨੦੨੫ (ਅੰਗ: ੬੯੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸਮੁੱਚੇ ਮਾਮਲੇ ਦੀ 5 ਮੈਂਬਰੀ ਸਬ-ਕਮੇਟੀ ਘੋਖ ਪੜਤਾਲ ਕਰੇਗੀ : ਜਥੇਦਾਰ ਅਵਤਾਰ ਸਿੰਘ

19-05-2016
        ਅੰਮ੍ਰਿਤਸਰ 19 ਮਈ (         ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਤੇ ਅੰਤ੍ਰਿੰਗ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ ਮੁਲਤਵੀ ਕਰ ਦਿੱਤੀ ਹੈ ਜੋ ਹੁਣ ੨੩ ਮਈ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਵੇਗੀ।
   ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਵਿਖੇ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣੇ ਦੁੱਖਦਾਈ ਘਟਨਾ ਹੈ ਜਿਸ ਸਬੰਧੀ ਪੂਰਨ ਪੜਤਾਲ ਤੇ ਅੱਗੇ ਤੋਂ ਪੁਖਤਾ ਤੇ ਮਜੀਦ ਪ੍ਰਬੰਧ ਕਰਵਾਉਣ ਲਈ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ ਤੇ ਸ. ਰਜਿੰਦਰ ਸਿੰਘ ਮਹਿਤਾ ਅੰਤਿੰ੍ਰਗ ਕਮੇਟੀ ਮੈਂਬਰ, ਡਾ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਬਣਾਈ ਗਈ ਸਬ ਕਮੇਟੀ ਆਪਣੀ ਰਿਪੋਰਟ ਜਲਦ ਸੌਂਪੇਗੀ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।ਇਕੱਤਰਤਾ ਮੁਲਤਵੀ ਕਰਨ ਉਪਰੰਤ ਜਥੇਦਾਰ ਅਵਤਾਰ ਸਿੰਘ ਅੰਤ੍ਰਿੰਗ ਕਮੇਟੀ ਮੈਂਬਰਾਂ ਨਾਲ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦਾ ਜਾਇਜ਼ਾ ਲੈਣ ਗਏ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਸਰਕਟ ਸ਼ਾਰਟ ਹੋਣ ਕਾਰਨ ਜੋ ਕੁਝ ਵੀ ਵਾਪਰਿਆ ਹੈ ਇਹ ਬਹੁਤ ਹੀ ਦੁਖਦਾਈ ਤੇ ਮੰਦਭਾਗਾ ਹੈ।ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ ਇਸ ਲਈ ਹੋਰ ਵੀ ਮਜੀਦ ਪ੍ਰਬੰਧ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
  ਉਨ੍ਹਾਂ ਲੁਧਿਆਣਾ ਨੇੜੇ ਸਥਾਨਕ ਬਾੜੇਵਾਲ ਰੋਡ ਤੇ ਸੁਖਮਨੀ ਇਨਕਲੇਵ ਨਜ਼ਦੀਕ ਅਣਪਛਾਤੇ ਹਮਲਾਵਰਾਂ ਵੱਲੋਂ ਸਿੱਖ ਪ੍ਰਚਾਰਕ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਤੇ ਜਾਨ ਲੇਵਾ ਹਮਲਾ ਕਰਨ ਦੀ ਪੁਰਜ਼ੋਰ ਨਿਖੇਧੀ ਕੀਤੀ ਤੇ ਹਮਲੇ ਵਿੱਚ ਮਾਰੇ ਗਏ ਬਾਬਾ ਭੁਪਿੰਦਰ ਸਿੰਘ ਖਾਸੀ ਕਲਾਂ ਦੀ ਮੌਤ ਹੋ ਜਾਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ।ਉਨ੍ਹਾਂ ਕੈਨੇਡੀਅਨ ਸੰਸਦ ਦੇ ਹਾਊਸ ਆਫ ਕਾਮਨਜ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਾਮਾਗਾਟਾਮਾਰੂ ਸਾਕੇ ਸਬੰਧੀ ਮੁਆਫੀ ਮੰਗਣ ਤੇ ਮਿਸਟਰ ਟਰੂਡੋ, ਕੈਨੇਡਾ ਦੀ ਸਰਕਾਰ ਅਤੇ ਉਥੋਂ ਦੇ ਵਸਨੀਕ ਸਿੱਖਾਂ ਦਾ ਧੰਨਵਾਦ ਕਰਦਿਆਂ ਇਸੇ ਤਰਜ਼ ਤੇ ਕੇਂਦਰ ਸਰਕਾਰ ਨੂੰ ੧੯੮੪ ਦੇ ਸਿੱਖ ਕਤਲੇਆਮ ਬਾਰੇ ਸਿੱਖ ਕੌਮ ਤੋਂ ਮੁਆਫੀ ਮੰਗਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਿੱਖਾਂ ਨਾਲ ਵਾਪਰੇ ਵੱਡੇ ਸਾਕੇ ਕਾਮਾਗਾਟਾਮਾਰੂ ਸਬੰਧੀ ਹਾਊਸ ਆਫ ਕਾਮਨਜ਼ ਵਿੱਚ ਮੁਆਫ਼ੀ ਮੰਗਣੀ ਸਵਾਗਤਯੋਗ ਹੈ।ਉਨ੍ਹਾਂ ਕਿਹਾ ਕਿ ਕੈਨੇਡਾ ਦੀ ਜਿਸ ਸਰਕਾਰ ਨੇ ਇਸ ਨਿੰਦਣਯੋਗ ਕਾਰਵਾਈ ਨੂੰ ਅੰਜ਼ਾਮ ਦਿੱਤਾ ਅੱਜ ਉਸ ਸਰਕਾਰ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਹਾਊਸ ਆਫ ਕਾਮਨਜ਼ ਵਿੱਚ ਮੁਆਫੀ ਮੰਗਣਾ ਦੇਸ਼-ਵਿਦੇਸ਼ ਵਿੱਚ ਵਸਦੇ ਸਿੱਖਾਂ ਲਈ ਬੜੇ ਮਾਣ ਵਾਲੀ ਗੱਲ ਹੈ ਅਤੇ ਜਸਟਿਨ ਟਰੂਡੋ ਆਪਣੇ ਵੱਲੋਂ ਕੀਤੇ ਗਏ ਇਸ ਸ਼ਲਾਘਾਯੋਗ ਕਾਰਜ ਲਈ ਸਿੱਖ ਕੌਮ ਦੇ ਹਿਰਦਿਆਂ ਵਿੱਚ ਸਤਿਕਾਰਤ ਹਸਤੀ ਵਜੋਂ ਬਿਰਾਜਮਾਨ ਰਹਿਣਗੇ।ਉਨ੍ਹਾਂ ਆਈ ਆਈ ਟੀ ਰੁੜਕੀ ਵੱਲੋਂ ੨੨ ਮਈ ਨੂੰ ਪੂਰੇ ਭਾਰਤ ਵਿਚੋਂ ਜੇ ਈ ਈ ਦਾ ਇਮਤਿਹਾਨ ਦੇਣ ਵਾਲੇ ਵਿਦਿਆਰਥੀਆਂ ਤੇ ਮੈਟਲ ਦੀ ਧਾਂਤ ਪਾ ਕੇ ਆਉਣ ‘ਤੇ ਪਾਬੰਦੀ ਲਗਾਉਣ ਦਾ ਸਖਤ ਨੋਟਿਸ ਲੈਂਦਿਆਂ ਕੇਂਦਰ ਸਰਕਾਰ ਨੂੰ ਇਸ ਮਾਮਲੇ ਸਬੰਧੀ ਨਿਜੀ ਦਿਲਚਸਪੀ ਲੈ ਕੇ ਸਬੰਧਤ ਵਿਭਾਗ ਨੂੰ ਹਦਾਇਤ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਇਮਤਿਹਾਨ ਦੇਣ ਸਮੇਂ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਧਾਰਮਿਕ ਚਿੰਨ੍ਹ ਉਤਾਰਨ ਲਈ ਮਜ਼ਬੂਰ ਨਾ ਕੀਤਾ ਜਾਵੇ।ਉਨ੍ਹਾਂ ਜੰਮੂ ਨੇੜਲੇ ਕਸਬਾ ਅਖਨੂਰ ਵਿਖੇ ਸਿੱਖ ਨੌਜਵਾਨ ਸ. ਹਰਵਿੰਦਰ ਸਿੰਘ ਨੂੰ ਕੇਸਾਂ ਤੋਂ ਫੜ ਕੇ ਬੁਰੀ ਤਰ੍ਹਾਂ ਕੁੱਟਣ ਦੀ ਘਟਨਾ ਦਾ ਵੀ ਸਖਤ ਵਿਰੋਧ ਕਰਦਿਆਂ ਕਿਹਾ ਕਿ ਅਜਿਹੀਆਂ ਘਿਨੌਣੀਆਂ ਹਰਕਤਾਂ ਕਰਨ ਵਾਲੇ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਣਾ ਚਾਹੀਦਾ।ਉਨ੍ਹਾਂ ਜੰਮੂ ਕਸ਼ਮੀਰ ਦੀ ਸਰਕਾਰ ਨੂੰ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਹੈ।
    ਇਸ ਮੌਕੇ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਅੰਤ੍ਰਿੰਗ ਮੈਂਬਰਾਨ ਸ. ਰਜਿੰਦਰ ਸਿੰਘ ਮਹਿਤਾ, ਸ. ਦਿਆਲ ਸਿੰਘ ਕੋਲਿਆਂਵਾਲੀ, ਸ. ਗੁਰਬਚਨ ਸਿੰਘ ਕਰਮੂੰਵਾਲ, ਸ. ਨਿਰਮੈਲ ਸਿੰਘ ਜੌਲਾਂ ਕਲਾਂ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਮੰਗਲ ਸਿੰਘ, ਸ. ਭਜਨ ਸਿੰਘ ਸ਼ੇਰਗਿੱਲ ਤੇ ਸ. ਮੋਹਣ ਸਿੰਘ ਬੰਗੀ, ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਤੇ ਸ. ਅਵਤਾਰ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਮਹਿੰਦਰ ਸਿੰਘ ਆਹਲੀ, ਸ. ਰਣਜੀਤ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਹਰਭਜਨ ਸਿੰਘ ਮਨਾਵਾਂ, ਸ. ਬਿਜੈ ਸਿੰਘ ਤੇ ਸ. ਕੇਵਲ ਸਿੰਘ ਵਧੀਕ ਸਕੱਤਰ, ਸ. ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ. ਕਰਮਬੀਰ ਸਿੰਘ, ਸ. ਗੁਰਦਿਆਲ ਸਿੰਘ ਤੇ ਸ. ਸੁਖਬੀਰ ਸਿੰਘ ਇੰਚਾਰਜ ਅਤੇ ਸ. ਹਰਜਿੰਦਰ ਸਿੰਘ ਸੁਪਰਵਾਈਜ਼ਰ ਆਦਿ ਮੌਜੂਦ ਸਨ।