7-08-2015-2ਅੰਮ੍ਰਿਤਸਰ ੭ ਅਗਸਤ (       ) ਪੀ ਐਸ ਕੰਸਟਰਕਸ਼ਨਜ਼ ਕੰਪਨੀ ਸਾਹਨੇਵਾਲ ਵੱਲੋਂ ਸਵਰਾਜ ਮਾਜਦਾ ਦੀ ੩੦ ਸੀਟਾਂ ਵਾਲੀ ਮਿੰਨੀ ਬੱਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟ ਕੀਤੀ ਗਈ ਜਿਸ ਦੀਆਂ ਚਾਬੀਆਂ ਕੰਪਨੀ ਦੇ ਮਾਲਕ ਸ. ਪਰਮਜੀਤ ਸਿੰਘ ਨੇ ਡਾ. ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੂੰ ਸੌਂਪੀਆਂ।ਇਸ ਸਮੇਂ ਸ. ਪਰਮਜੀਤ ਸਿੰਘ ਨੇ ਕਿਹਾ ਕਿ ਕੰਪਨੀ ਦੀ ਤਰੱਕੀ ਅਤੇ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦਾ ਅਸ਼ੀਰਵਾਦ ਲੈਣ ਲਈ ਮਿੰਨੀ ਬੱਸ ਸੇਵਾ ਵਜੋਂ ਭੇਟ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਅਸੀਂ ਧੰਨਤਾਯੋਗ ਹਾਂ ਕਿ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਨੇ ਸਾਡੇ ਨਿਮਾਣਿਆਂ ਕੋਲੋਂ ਇਹ ਸੇਵਾ ਲਈ ਹੈ।
ਇਸ ਸਮੇਂ ਡਾ. ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ ਨੇ ਗੱਲਬਾਤ ਦੌਰਾਨ ਕਿਹਾ ਕਿ ਸ. ਪਰਮਜੀਤ ਸਿੰਘ ਦਾ ਸਾਰਾ ਪਰਿਵਾਰ ਗੁਰੂ-ਘਰ ਦੇ ਅਨਿਨ ਸ਼ਰਧਾਲੂ ਹਨ।ਉਨ੍ਹਾਂ ਤੇ ਸਤਿਗੁਰੂ ਪਾਤਸ਼ਾਹ ਦੀ ਅਪਾਰ ਕਿਰਪਾ ਹੋਈ ਹੈ ਜੋ ਉਨ੍ਹਾਂ ਨੂੰ ਇਹ ਸੁਭਾਗ ਸੇਵਾ ਪ੍ਰਾਪਤ ਹੋਈ ਹੈ।ਉਨ੍ਹਾਂ ਕਿਹਾ ਕਿ ਇਹ ੩੦ ਸੀਟਾਂ ਵਾਲੀ ਮਿੰਨੀ ਬੱਸ ਏਅਰ ਪੋਰਟ, ਬੱਸ ਸਟੈਂਡ ਤੇ ਰੇਲਵੇ ਸਟੇਸ਼ਨ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਯਾਤਰੀਆਂ ਦੀ ਸਹੂਲਤ ਲਈ ਵਰਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਮਿੰਨੀ ਬੱਸ ਦੀ ਕੀਮਤ ੧੩ ਲੱਖ ਰੁਪਏ ਹੈ ਅਤੇ ਇਹ ਡੀਜ਼ਲ ਨਾਲ ਚਲੇਗੀ।
ਇਸ ਸਮੇਂ ਡਾ. ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ ਨੇ ਸ. ਪਰਮਜੀਤ ਸਿੰਘ ਤੇ ਉਨ੍ਹਾਂ ਦੇ ਪਿਤਾ ਸ. ਸੁਰਮੁੱਖ ਸਿੰਘ, ਸੁਪਤਨੀ ਬੀਬੀ ਕੁਲਵੰਤ ਕੌਰ, ਬੇਟਾ ਕੁਲਜੀਤ ਸਿੰਘ ਤੇ ਬੇਟੀ ਰਸ਼ਮੀਤ ਕੌਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਲੋਈ ਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਬਲਵਿੰਦਰ ਸਿੰਘ ਸੁਪ੍ਰਿੰਟੈਂਡੈਂਟ ਤੇ ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਆਦਿ ਹਾਜ਼ਰ ਸਨ।