ਅੰਮ੍ਰਿਤਸਰ 28 ਫਰਵਰੀ (        ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦੀ ਭਤੀਜੀ ਬੀਬੀ ਤਜਿੰਦਰ ਕੌਰ ਦੇ ਅਚਾਨਕ ਚਲਾਣਾ ਕਰ ‘ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਤੇ ਸ. ਅਵਤਾਰ ਸਿੰਘ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ, ਡਾ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ (ਨਿੱਜੀ ਸਕੱਤਰ), ਸ. ਕੁਲਵਿੰਦਰ ਸਿੰਘ ‘ਰਮਦਾਸ’ ਤੇ ਸ. ਸਿਮਰਜੀਤ ਸਿੰਘ ਮੀਤ ਸਕੱਤਰ ਆਦਿ ਨੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨਾਲ ਦੁੱਖ ਦਾ ਇਜ਼ਹਾਰ ਕੀਤਾ।
ਅਚਾਨਕ ਉਨ੍ਹਾਂ ਦੇ ਛੋਟੇ ਭਰਾ ਇੰਸਪੈਕਟਰ ਸੇਵਾ ਸਿੰਘ ਦੀ ਸਪੁੱੱਤਰੀ ਬੀਬੀ ਤਜਿੰਦਰ ਕੌਰ ਦੇ ਅਕਾਲ ਚਲਾਣਾ ਕਰ ਜਾਣ ਨਾਲ ਸਮੁੱਚੇ ਪਰਿਵਾਰ ਨੂੰ ਬੜਾ ਵੱਡਾ ਘਾਟਾ ਪਿਆ ਹੈ। ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ। ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ। ਜੋ ਜੀਵ ਇਸ ਦੁਨੀਆਂ ‘ਤੇ ਆਉਂਦੇ ਹਨ ਉਨ੍ਹਾਂ ਨੇ ਆਪਣੇ ਹਿੱਸੇ ਦੀ ਸੁਆਸਾਂ ਦੀ ਪੂੰਜੀ ਭੋਗ ਕੇ ਇਸ ਸੰਸਾਰ ਤੋਂ ਜਾਣਾ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਅਕਾਲ ਪੁਰਖ ਅੱਗੇ ਅਰਦਾਸ ਹੈ ਕਿ ਬੀਬੀ ਤਜਿੰਦਰ ਕੌਰ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਸਥਾਨ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।