ਗੁਰਮਤਿ ਸਮਾਗਮ ਵਿੱਚ ਹਾਜ਼ਰੀ ਭਰਨ ਉਪਰੰਤ ਪ੍ਰਬੰਧਾਂ ਦਾ ਜਾਇਜਾ ਲਿਆ

ਸਮਾਗਮਾਂ ਵਿੱਚ ਲੰਗਰ ਲਗਾਉਣ ਵਾਲੇ ਸੰਤਾਂ-ਮਹਾਂਪੁਰਸ਼ਾਂ ਦਾ ਧੰਨਵਾਦ ਕੀਤਾ

unnamed-2ਅੰਮ੍ਰਿਤਸਰ : 2 ਜਨਵਰੀ (     ) : ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰੀ ਪਟਨਾ ਸਾਹਿਬ ਏਅਰ ਪੋਰਟ ‘ਤੇ ਹਵਾਈ ਜਹਾਜ ‘ਚੋਂ ਉਤਰਦਿਆਂ ਨਿੱਘਾ ਸਵਾਗਤ ਕੀਤਾ ਗਿਆ। ਪ੍ਰੋ: ਬਡੂੰਗਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਵਿੱਚ ਹਾਜ਼ਰੀ ਭਰਨ ਆਏ ਹਨ। ਪ੍ਰੋ: ਕਿਰਪਾਲ ਸਿੰਘ ਬਡੂੰਗਰ ਨਾਲ ਸ੍ਰ:ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਸ੍ਰ: ਗੁਰਚਰਨ ਸਿੰਘ ਗਰੇਵਾਲ, ਸ੍ਰ: ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਮ ਸਿੰਘ ਅੰਤ੍ਰਿੰਗ ਮੈਂਬਰ ਤੇ ਬੀਬੀ ਕਿਰਨਜੋਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਨੇ ਵੀ ਸ਼ਿਰਕਤ ਕੀਤੀ। ਏਅਰ ਪੋਰਟ ਤੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਤੇ ਉਨ੍ਹਾਂ ਨਾਲ ਆਈਆਂ ਪ੍ਰਮੁੱਖ ਸਖ਼ਸ਼ੀਅਤਾਂ ਨੂੰ ਸ੍ਰੀ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ੍ਰ: ਸ਼ੈਲਿੰਦਰ ਸਿੰਘ, ਜਨਰਲ ਸਕੱਤਰ ਸ੍ਰ: ਸਰਜਿੰਦਰ ਸਿੰਘ, ਸ੍ਰ: ਐਸ ਪੀ ਸਿੰਘ ਓਬਰਾਏ, ਡਾ: ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਸ੍ਰ: ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਨੇ ਜੀ ਆਇਆਂ ਤੇ ਸਨਮਾਨਿਤ ਕੀਤਾ।

unnamed-3ਇਸ ਉਪਰੰਤ ਉਨ੍ਹਾਂ ਸ੍ਰੀ ਪਟਨਾ ਸਾਹਿਬ ਦੇ ਗਾਂਧੀ ਮੈਦਾਨ ਵਿਖੇ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਵਿੱਚ ਹਾਜ਼ਰੀ ਭਰੀ ਤੇ ਪ੍ਰਬੰਧਾਂ ਦਾ ਜਾਇਜਾ ਲਿਆ। ਉਨ੍ਹਾਂ ਗਾਂਧੀ ਮੈਦਾਨ ਵਿਖੇ ਕਲਗੀਧਰ ਦਸਮੇਸ ਪਿਤਾ ਅਤੇ ਸ਼ਹੀਦ ਸਿੰਘਾਂ ਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਦੇਖੀ ਤੇ ਗੁਰੂ ਸਾਹਿਬਾਨ ਦੇ ਸ਼ਸਤਰ ਬਸਤਰ ਤੇ ਹੱਥ ਲਿਖਤ ਪੋਥੀ ਦੇ ਦਰਸ਼ਨ-ਦੀਦਾਰੇ ਕੀਤੇ। ਗਾਂਧੀ ਮੈਦਾਨ ਵਿਖੇ ਪਹੁੰਚਣ ਤੇ ਸ੍ਰੀ ਪਟਨਾ ਸਾਹਿਬ ਟੂਰਿਜ਼ਮ ਵਿਭਾਗ ਦੀ ਪ੍ਰਿੰਸੀਪਲ ਡਾਇਰੈਕਟਰ ਸ੍ਰੀ ਮਤੀ ਹਰਜੋਤ ਕੌਰ ਨੇ ਪ੍ਰੋ: ਬਡੂੰਗਰ ਦਾ ਸਾਨਦਾਰ ਸਵਾਗਤ ਕੀਤਾ। ਪ੍ਰਧਾਨ ਸ਼੍ਰੋਮਣੀ ਕਮੇਟੀ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਬਾਬਾ ਮਾਨ ਸਿੰਘ ਪਹੇਵਾ ਅਤੇ ਬਾਬਾ ਸੁਖਦੇਵ ਸਿੰਘ ਗੋਇੰਦਵਾਲ ਸਾਹਿਬ ਨੂੰ ਮਿਲ ਕੇ ਗੁਰੂ ਕੀਆਂ ਸੰਗਤਾਂ ਲਈ ਲੰਗਰ ਲਗਾਉਣ ਤੇ ਧੰਨਵਾਦ ਕੀਤਾ। ਉਨ੍ਹਾਂ ਓਥੇ ਸ਼ਰਧਾ-ਭਾਵਨਾ ਨਾਲ ਗੁਰੂ ਕਾ ਲੰਗਰ ਵੀ ਛਕਿਆ। ਇਸ ਉਪਰੰਤ ਉਹ ਗੁਰਦੁਆਰਾ ਬਾਲ ਲੀਲਾ ਸਾਹਿਬ ਨਤਮਸਤਿਕ ਹੋਏ, ਜਿੱਥੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਡਾ: ਪਰਮਜੀਤ ਸਿੰਘ ਸਰੋਆ ਤੇ ਸ੍ਰ: ਬਿਜੈ ਸਿੰਘ ਵਧੀਕ ਸਕੱਤਰ, ਸ੍ਰ: ਜਗਜੀਤ ਸਿੰਘ ਮੀਤ ਸਕੱਤਰ, ਸ੍ਰ: ਲਖਬੀਰ ਸਿੰਘ ਵਧੀਕ ਮੈਨੇਜਰ, ਸ੍ਰ: ਜਗਜੋਤ ਸਿੰਘ, ਡੀ ਆਈ ਜੀ ਸ੍ਰੀ ਸ਼ਾਲਨ,  ਡੀ ਐਮ ਮਿਸਟਰ ਸੰਜੇ ਅਗਰਵਾਲ, ਸ੍ਰ: ਰਾਜਵੰਸ਼ ਸਿੰਘ ਗਾਂਧੀ, ਸ੍ਰੀ ਉਮਾ ਸ਼ੰਕਰ ਡਾਇਰੈਕਟਰ ਕਮ ਮੈਨੇਜਿੰਗ ਡਾਇਰੈਕਟਰ ਟੂਰਿਜ਼ਮ, ਸ੍ਰੀ ਕੇਸ਼ਵ ਪ੍ਰਸਾਦ ਐਡੀ: ਸਕੱਤਰ ਟੂਰਿਜ਼ਮ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।