ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

sਅੰਮ੍ਰਿਤਸਰ 29 ਨਵੰਬਰ (        ) ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਜੋਗਿੰਦਰ ਸਿੰਘ ਸਾਹਨੀ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ. ਜੋਗਿੰਦਰ ਸਿੰਘ ਸਾਹਨੀ ਮੁੱਢ ਤੋਂ ਹੀ ਧਾਰਮਿਕ ਰੁਚੀ ਦੇ ਮਾਲਕ ਸਨ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੰਮਾ ਸਮਾਂ ਮੈਂਬਰ ਰਹਿਣ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਦੇ ਤਕਰੀਬਨ ੩੦ ਸਾਲ ਪ੍ਰਧਾਨ ਰਹੇ। ਇਸ ਤੋਂ ਇਲਾਵਾ ਉਹ ਗੁਰਦੁਆਰਾ ਸਿੰਘ ਸਭਾ ਸੈਕਟਰ-੧੯ ਤੇ ੨੨, ਚੰਡੀਗੜ੍ਹ ਦੇ ਪ੍ਰਧਾਨ ਵੀ ਰਹੇ। ਉਹ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀ: ਸੈਕੰਡਰੀ ਸਕੂਲ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਸੈਕਟਰ-੩੫ ਦੇ ਚੇਅਰਮੈਨ ਵੀ ਰਹੇ। ਉਨ੍ਹਾਂ ਨੇ ਆਪਣੇ ਜੀਵਨ ਕਾਲ ਵਿਚ ਗ੍ਰਹਿ ਮੰਤਰਾਲਾ ਸਲਾਹਕਾਰ ਕਮੇਟੀ ਚੰਡੀਗੜ੍ਹ ਅਤੇ ਚੀਫ ਖਾਲਸਾ ਦੀਵਾਨ ਨੂੰ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ। ਉਨ੍ਹਾਂ ਦੇ ਅਕਾਲ ਚਲਾਣ ਕਰ ਜਾਣ ‘ਤੇ ਨਾ-ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਪ੍ਰੋ: ਬਡੂੰਗਰ ਨੇ ਕਿਹਾ ਕਿ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਤੇ ਉਸ ਅੱਗੇ ਕਿਸੇ ਦਾ ਜੋਰ ਨਹੀਂ ਚੱਲਦਾ। ਉਨ੍ਹਾਂ ਕਿਹਾ ਕਿ ਮੇਰੀ ਅਰਦਾਸ ਹੈ ਕਿ ਸਤਿਗੁਰੂ ਪਾਤਸ਼ਾਹ ਸ. ਜੋਗਿੰਦਰ ਸਿੰਘ ਸਾਹਨੀ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ। ਪਿੱਛੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।