ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ॥ ੧॥ ਸੋਮਵਾਰ, ੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੧ ਅਪ੍ਰੈਲ, ੨੦੨੫ (ਅੰਗ: ੬੧੯)

ਅੰਮ੍ਰਿਤਸਰ, 01 ਅਪ੍ਰੈਲ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਅਜਾਇਬ ਸਿੰਘ ਅਭਿਆਸੀ ਦੇ ਮਾਤਾ ਸੁਰਜੀਤ ਕੌਰ ਦੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। 92 ਸਾਲਾ ਮਾਤਾ ਸੁਰਜੀਤ ਕੌਰ ਦੇ ਚਲਾਣੇ ‘ਤੇ ਸ. ਅਜਾਇਬ ਸਿੰਘ ਅਭਿਆਸੀ ਨਾਲ ਅਫਸੋਸ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮਾਂ ਦਾ ਸੰਸਾਰ ਤੋਂ ਤੁਰ ਜਾਣਾ ਡੂੰਘੀ ਪੀੜਾ ਦਿੰਦਾ ਹੈ ਕਿਉਂਕਿ ਮਾਂ ਦਾ ਰਿਸ਼ਤਾ ਸਭ ਰਿਸ਼ਤਿਆਂ ਤੋਂ ਉਪਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮਾਂ ਵੱਲੋਂ ਦਿੱਤੇ ਸੰਸਕਾਰ ਹੀ ਬੱਚਿਆਂ ਨੂੰ ਜ਼ਿੰਦਗੀ ਦੇ ਅਗਲੇ ਪੜਾਵਾਂ ਲਈ ਅਗਵਾਈ ਦਿੰਦੇ ਹਨ। ਉਨ੍ਹਾਂ ਅਰਦਾਸ ਕਰਦਿਆਂ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਥਾਨ ਬਖਸ਼ਣ ਅਤੇ ਪਿੱਛੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

ਮਾਤਾ ਸੁਰਜੀਤ ਕੌਰ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਰਾਮ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਬਲਵਿੰਦਰ ਸਿੰਘ ਵੇਈਂਪੂਈਂ, ਮੈਂਬਰ ਸ਼੍ਰੋਮਣੀ ਕਮੇਟੀ ਭਾਈ ਮਨਜੀਤ ਸਿੰਘ, ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ ਤੇ ਸ. ਅਵਤਾਰ ਸਿੰਘ, ਐਡੀ: ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਤੇ ਸ. ਸੁਖਦੇਵ ਸਿੰਘ ਭੂਰਾ ਕੋਹਨਾ ਅਤੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

ਮਾਤਾ ਸੁਰਜੀਤ ਕੌਰ ਦੇ ਨਮਿੱਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਮਿਤੀ 06-04-2017 ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਸਮਰਾਇਆ, ਜ਼ਿਲ੍ਹਾ ਪੂਰਨਪੁਰ ਪੀਲੀਭੀਤ (ਉਤਰ ਪ੍ਰਦੇਸ਼) ਵਿਖੇ ਪਵੇਗਾ।