ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਐਤਵਾਰ, ੧੫ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੭ ਅਪ੍ਰੈਲ, ੨੦੨੫ (ਅੰਗ: ੯੪੨)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸਿੱਖ ਬੱਚਿਆਂ ਨੂੰ ਕ੍ਰਿਪਾਨ ਤੇ ਕੜੇ ਸਮੇਤ ਨੀਟ ਪ੍ਰੀਖਿਆ ‘ਚ ਬੈਠਣ ਨੂੰ ਯਕੀਨੀ ਬਣਾਉਣ ਦੀ ਕੀਤੀ ਮੰਗ

ਅੰਮ੍ਰਿਤਸਰ, ੫ ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੀ.ਬੀ.ਐਸ.ਈ. ਦੇ ਚੇਅਰਮੈਨ ਸ੍ਰੀ ਰਕੇਸ਼ ਕੁਮਾਰ ਚਤੁਰਵੇਦੀ ਨੂੰ ਇੱਕ ਪੱਤਰ ਲਿਖ ਕੇ ਐਨ.ਈ.ਈ.ਟੀ. (ਨੀਟ) ਪ੍ਰੀਖਿਆ ਵਿਚ ਅੰਮ੍ਰਿਤਧਾਰੀ ਸਿੱਖ ਪ੍ਰੀਖਿਆਰਥੀਆਂ ਨੂੰ ਕਿਰਪਾਨ ਤੇ ਕੜੇ ਸਮੇਤ ਬੈਠਣ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਲਿਖੇ ਗਏ ਪੱਤਰ ਵਿਚ ਉਨ੍ਹਾਂ ਇਤਰਾਜ ਜਿਤਾਉਂਦਿਆਂ ਲਿਖਿਆ ਹੈ ਕਿ ਪਿਛਲੀ ਵਾਰ ਸੀ.ਬੀ.ਐਸ.ਈ. ਵੱਲੋਂ ਲਈ ਗਈ ਨੀਟ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕੜਾ ਤੇ ਕਿਰਪਾਨ ਪਹਿਨ ਕੇ ਬੈਠਣ ਤੋਂ ਰੋਕ ਦਿੱਤਾ ਗਿਆ ਸੀ, ਜਿਸ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਵਾਰ ਵੀ ਨੀਟ ਪ੍ਰੀਖਿਆ ੭ ਮਈ ਨੂੰ ਦੇਸ਼ ਭਰ ਵਿਚ ਹੋ ਰਹੀ ਹੈ। ਇਸ ਲਈ ਇਸ ਨਾਜੁਕ ਧਾਰਮਿਕ ਮਸਲੇ ਵੱਲ ਧਿਆਨ ਦਿੰਦਿਆਂ ਅੰਮ੍ਰਿਤਧਾਰੀ ਸਿੱਖ ਬੱਚਿਆਂ ਦੇ ਕੱਕਾਰਾਂ ਸਮੇਤ ਪ੍ਰੀਖਿਆ ਵਿਚ ਬੈਠਣ ਨੂੰ ਯਕੀਨੀ ਬਣਾਉਣ ਸਬੰਧੀ ਪ੍ਰੀਖਿਆ ਕੇਂਦਰਾਂ ਨੂੰ ਤੁਰੰਤ ਆਦੇਸ਼ ਜਾਰੀ ਕੀਤੇ ਜਾਣ।
ਉਨ੍ਹਾਂ ਲਿਖਿਆ ਹੈ ਕਿ ਸਿੱਖ ਕੱਕਾਰਾਂ ਦਾ ਹਿੱਸਾ ਕਿਰਪਾਨ ਤੇ ਕੜਾ ਸਿੱਖਾਂ ਦੀ ਧਾਰਮਿਕ ਪਛਾਣ ਵਜੋਂ ਮਾਨਤਾ ਰੱਖਦੇ ਹਨ। ਪ੍ਰੋ. ਬਡੂੰਗਰ ਨੇ ਸਿੱਖ ਮਰਯਾਦਾ ਦਾ ਹਵਾਲਾ ਦਿੰਦੇ ਸ੍ਰੀ ਰਕੇਸ਼ ਕੁਮਾਰ ਚਤੁਰਵੇਦੀ ਨੂੰ ਕਿਹਾ ਕਿ ਹਰ ਅੰਮ੍ਰਿਤਧਾਰੀ ਸਿੱਖ ਲਈ ਕੱਕਾਰ ਪਹਿਨਣੇ ਲਾਜ਼ਮੀ ਹਨ ਕਿਉਂਕਿ ਇਹ ਸਿੱਖਾਂ ਦੇ ਧਾਰਮਿਕ ਚਿੰਨ੍ਹ ਹਨ। ਇਸੇ ਲਈ ਸਿੱਖ ਆਪਣੇ ਕੱਕਾਰਾਂ ਨੂੰ ਸਦਾ ਅੰਗ-ਸੰਗ ਰੱਖਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਤੇ ਸਿੱਖਾਂ ਨੂੰ ਇਨ੍ਹਾਂ ਧਾਰਮਿਕ ਚਿਨ੍ਹਾਂ ਨੂੰ ਉਤਾਰਨ ਲਈ ਮਜਬੂਰ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਸੱਟ ਵੱਜਦੀ ਹੈ।