ਅੰਮ੍ਰਿਤਸਰ ੨੫ ਮਈ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਕਿਰਪਾਲ ਸਿੰਘ ਖੀਰਨੀਆ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸ. ਕਿਰਪਾਲ ਸਿੰਘ ਖੀਰਨੀਆ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਦੇ ਅਕਾਲ ਚਲਾਣੇ ਨਾਲ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਉਨ੍ਹਾਂ ਕਿਹਾ ਕਿ ਜਥੇਦਾਰ ਖੀਰਨੀਆ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਸੇਵਾ ਨਿਭਾਉਂਦਿਆਂ ਪੰਥਕ ਕਾਰਜਾਂ ਵਿਚ ਅਹਿਮ ਯੋਗਦਾਨ ਪਾਇਆ ਜੋ ਸਦਾ ਲਈ ਯਾਦ ਰਹਿਣਗੇ। ਉਨ੍ਹਾਂ ਕਿਹਾ ਪਰਮਾਤਮਾ ਦਾ ਭਾਣਾ ਅਟੱਲ ਹੈ, ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ। ਉਨ੍ਹਾਂ ਕਿਹਾ ਕਿ ਮੇਰੀ ਸੱਚੇ ਪਾਤਸ਼ਾਹ ਅੱਗੇ ਅਰਦਾਸ ਹੈ ਕਿ ਸਤਿਗੁਰੂ ਸ. ਕਿਰਪਾਲ ਸਿੰਘ ਖੀਰਨੀਆ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਤੇ ਪਿੱਛੇ ਪਰਿਵਾਰ ਅਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।