sਅੰਮ੍ਰਿਤਸਰ ੧੮ ਨਵੰਬਰ (        ) ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉੱਘੇ ਗਾਇਕ ਗੁਰਦਾਸ ਮਾਨ ਦੀ ਮਾਤਾ ਤੇਜ ਕੌਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਉਨ੍ਹਾਂ ਕਿਹਾ ਕਿ ਮਾਂ ਨੂੰ ਪ੍ਰਮਾਤਮਾ ਦਾ ਦਰਜਾ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੁੱਤਰ ਲਈ ਮਾਂ ਦਾ ਵਿਛੋੜਾ ਬਹੁਤ ਦੁਖਦਾਈ ਹੁੰਦਾ ਹੈ ਜੋ ਬਚਪਨ ਤੋਂ ਲੈ ਕੇ ਜਵਾਨੀ ਤੀਕ ਉਸ ਦੀ ਦੇਖਭਾਲ ਵਿੱਚ ਆਪਣਾ ਸਾਰਾ ਜੀਵਨ ਲਗਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਮਾਤਾ ਤੇਜ ਕੌਰ ਦੇ ਅਕਾਲ ਚਲਾਣੇ ਨਾਲ ਪ੍ਰੀਵਾਰ ਨੂੰ ਨਾ ਪੂਰਿਆ ਜਾਣਾ ਵਾਲਾ ਘਾਟਾ ਪਿਆ ਹੈ, ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਤੇ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਮੇਰੀ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਜੋਦੜੀ ਹੈ ਕਿ ਉਹ ਮਾਤਾ ਤੇਜ ਕੌਰ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪ੍ਰੀਵਾਰ ਤੇ ਸਾਕ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।