ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਐਤਵਾਰ, ੨੨ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੪ ਮਈ, ੨੦੨੫ (ਅੰਗ: ੬੮੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਤ੍ਰਿੰਗ ਕਮੇਟੀ ਮੈਂਬਰਾਂ ਨੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ ਅਤੇ ਜਥੇ. ਅਵਤਾਰ ਸਿੰਘ ਨੂੰ ਵਧਾਈ ਦਿੱਤੀ

ਅੰਮ੍ਰਿਤਸਰ : 13 ਜੁਲਾਈ (        ) ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਸ. ਰਜਿੰਦਰ ਸਿੰਘ ਮਹਿਤਾ, ਸ. ਕਰਨੈਲ ਸਿੰਘ ਪੰਜੋਲੀ, ਸ. ਦਿਆਲ ਸਿੰਘ ਕੋਲਿਆਂਵਾਲੀ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਸੁਰਜੀਤ ਸਿੰਘ ਗੜ੍ਹੀ, ਸ. ਮੋਹਣ ਸਿੰਘ ਬੰਗੀ ਤੇ ਸ. ਗੁਰਬਚਨ ਸਿੰਘ ਕਰਮੂੰਵਾਲਾ ਅੰਤ੍ਰਿਗ ਕਮੇਟੀ ਮੈਂਬਰਾਂ ਵੱਲੋਂ ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿੱਚ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਬਨਾਉਣ ਦੇ ਫੈਂਸਲੇ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਜਥੇ. ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ । ਇਸ ਮੌਕੇ ਬੋਲਦਿਆਂ ਜਥੇ. ਅਵਤਾਰ ਸਿੰਘ ਨੇ ਕਿਹਾ ਕਿ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਤੇ ਸ੍ਰ: ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਪੰਜਾਬ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਮੰਤਰੀ ਮੰਡਲ ਵਿੱਚ ਲਿਆ ਗਿਆ ਫੈਂਸਲਾ ਬਹੁਤ ਹੀ ਮਹੱਤਵਪੂਰਨ ਅਤੇ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਮੈਡੀਕਲ ਸਾਇੰਸਜ਼ ਐਂਡ ਰੀਸਰਚ ਇੰਸਟੀਚਿਊਟ ਦੇਸ਼ ਦੀਆਂ ਵੱਕਾਰੀ ਮੈਡੀਕਲ ਸੰਸਥਾਵਾਂ ਵਿਚ ਪਹਿਲਾਂ ਹੀ ਮੋਹਰੀ ਸੰਸਥਾ ਵਜੋਂ ਪਛਾਣ ਬਣਾ ਚੁੱਕਾ ਹੈ ਅਤੇ ਇਥੋਂ ਸਿਖਿਅਤ ਵਿਦਿਆਰਥੀ ਦੇਸ਼ ਦੁਨੀਆਂ ਅੰਦਰ ਸਿਹਤ ਸੇਵਾਵਾਂ ਖੇਤਰ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਇਸ ਸੰਸਥਾ ਵੱਲੋਂ ਜਿਥੇ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ਵਿਚ ਪ੍ਰਵੀਨ ਬਣਾਇਆ ਜਾਂਦਾ ਹੈ, ਉਥੇ ਹੀ ਉਨ੍ਹਾਂ ਨੂੰ ਨੈਤਿਕ ਕਦਰਾਂ ਕੀਮਤਾਂ ਦੀ ਰੌਸ਼ਨੀ ਵਿਚ ਸਮਾਜ-ਸੇਵਾ ਲਈ ਵੀ ਤਿਆਰ ਕੀਤਾ ਜਾਂਦਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹੁਣ ਇਸ ਸੰਸਥਾ ਦੇ ਯੂਨੀਵਰਸਿਟੀ ਬਣਨ ਨਾਲ ਮੈਡੀਕਲ ਸਿੱਖਿਆ ਦਾ ਮਿਆਰ ਹੋਰ ਵੀ ਉੱਚੇਰਾ ਹੋਵੇਗਾ ਅਤੇ ਇਥੋਂ ਪੜ੍ਹੇ ਵਿਦਿਆਰਥੀਆਂ ਨੂੰ ਇਕ ਨਵੀਂ ਪਛਾਣ ਮਿਲੇਗੀ।