ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਸ਼ੁੱਕਰਵਾਰ, ੩ ਜੇਠ (ਸੰਮਤ ੫੫੭ ਨਾਨਕਸ਼ਾਹੀ) ੧੬ ਮਈ, ੨੦੨੫ (ਅੰਗ: ੬੧੩)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 14 ਮਈ –
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪੰਜਾਬ ਯੂਨਾਈਟਿਡ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਸ. ਯਾਦਵਿੰਦਰ ਸਿੰਘ ਯਾਦਾ ਸੁਰਖਪੁਰ ਅਤੇ ਕਬੱਡੀ ਖਿਡਾਰੀ ਗੋਲੀ ਸੁਰਖਪੁਰੀਆਂ ਨੂੰ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਮੋਹਨ ਸਿੰਘ ਬੰਗੀ ਤੇ ਵਧੀਕ ਸਕੱਤਰ ਸ. ਤੇਜਿੰਦਰ ਸਿੰਘ ਪੱਡਾ ਨੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੀ ਕਬੱਡੀ ਦੀ ਟੀਮ ਦੇਸ਼ ਵਿਦੇਸ਼ ਅੰਦਰ ਸੰਸਥਾ ਦਾ ਨਾਂ ਉੱਚਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਯਾਦਵਿੰਦਰ ਸਿੰਘ ਯਾਦਾ ਦਾ ਕਬੱਡੀ ਦੇ ਖੇਤਰ ਵਿਚ ਵੱਡਾ ਨਾਂ ਹੈ, ਜਿਨ੍ਹਾਂ ਨੂੰ ਦਫ਼ਤਰ ਆਉਣ ’ਤੇ ਸਨਮਾਨ ਦਿੱਤਾ ਗਿਆ ਹੈ। ਉਨ੍ਹਾਂ ਯਾਦਵਿੰਦਰ ਸਿੰਘ ਯਾਦਾ ਨੂੰ ਸ਼੍ਰੋਮਣੀ ਕਮੇਟੀ ਦੇ ਕਬੱਡੀ ਖਿਡਾਰੀਆਂ ਨਾਲ ਆਪਣੇ ਤਜ਼ਰਬੇ ਨੂੰ ਸਾਂਝਾ ਕਰਕੇ ਸਹਿਯੋਗ ਦੇਣ ਲਈ ਵੀ ਕਿਹਾ। ਉਨ੍ਹਾਂ ਸਿੱਖ ਨੌਜੁਆਨੀ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਹੋ ਕੇ ਖੇਡਾਂ ਵੱਲ ਧਿਆਨ ਦੇਣ।