ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ॥ ੧॥ ਸੋਮਵਾਰ, ੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੧ ਅਪ੍ਰੈਲ, ੨੦੨੫ (ਅੰਗ: ੬੧੯)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਪੰਥਕ ਮਸਲੇ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਦੀ ਹੰਗਾਮੀ ਇਕੱਤਰਤਾ ੧ ਜਨਵਰੀ ਨੂੰ ਹੋਵੇਗੀ:

30-12-15 Press meeting copyਅੰਮ੍ਰਿਤਸਰ ੩੦ ਦਸੰਬਰ- ਦਰਪੇਸ਼ ਪੰਥਕ ਮਸਲੇ ਦੇ ਹੱਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿੰ੍ਰਗ ਕਮੇਟੀ ਵੱਲੋਂ 1 ਜਨਵਰੀ 2016 ਨੂੰ ਹੰਗਾਮੀ ਇਕੱਤਰਤਾ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਇਕੱਤਰਤਾ ਘਰ ਅੰਮ੍ਰਿਤਸਰ ਵਿਖੇ ਬੁਲਾਈ ਗਈ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਪੰਜ ਪਿਆਰਿਆਂ ਵੱਲੋਂ ਦਿੱਤੇ ਗਏ ਅਲਟੀਮੇਟਮ ਬਾਰੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਬੜੀ ਬਦਕਿਸਮਤੀ ਦੀ ਗੱਲ ਹੈ ਕਿ ਸਿੱਖੀ ਦਾ ਪ੍ਰਸਾਰ-ਪ੍ਰਚਾਰ ਕਰਕੇ ਸੰਗਤਾਂ ਨੂੰ ਅੰਮ੍ਰਿਤ ਪਾਨ ਕਰਵਾਉਣ ਦੀ ਥਾਂ ਪੰਜ ਪਿਆਰੇ ਪੰਥ ਵਿੱਚ ਦੁਵਿਧਾ ਪੈਦਾ ਕਰਨ ਵਾਲੀ ਬਿਆਨਬਾਜ਼ੀ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜ ਪਿਆਰਿਆਂ ਦਾ ਸਤਿਕਾਰ ਜ਼ਰੂਰੀ ਹੈ, ਪਰ ਉਨ੍ਹਾਂ ਨੂੰ ਆਪਣੀਆਂ ਸੀਮਾਵਾਂ ਤੋਂ ਬਾਹਰ ਨਹੀਂ ਜਾਣਾ ਚਾਹੀਦਾ।ਉਨ੍ਹਾਂ ਸਿੱਖ ਪੰਥ ਦੀਆਂ ਨੁਮਾਇੰਦਾ ਸੰਸਥਾਵਾਂ ਦਮਦਮੀ ਟਕਸਾਲ, ਫੈਡਰੇਸ਼ਨਾਂ, ਸੰਤ ਸਮਾਜ ਅਤੇ ਨਿਹੰਗ ਸਿੰਘ ਜਥੇਬੰਦੀਆਂ ਆਦਿ ਨੂੰ ਇਸ ਨਾਜੁਕ ਮੋੜ ਸਮੇਂ ਆਪਣਾ ਅਹਿਮ ਰੋਲ ਨਿਭਾਉਣ ਅਤੇ ਇਸ ਮਸਲੇ ਦੇ ਹੱਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਹਿਯੋਗ ਦੇਣ ਲਈ ਅਪੀਲ ਕੀਤੀ।
ਅਮਰੀਕਾ ਵਿੱਚ ਸਿੱਖਾਂ ‘ਤੇ ਲਗਾਤਾਰ ਹੋ ਰਹੇ ਨਸਲੀ ਹਮਲਿਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ 9/11 ਦੇ ਹਮਲੇ ਤੋਂ ਬਾਅਦ ਇਨ੍ਹੇ ਸਾਲ ਬੀਤਣ ਦੇ ਬਾਵਜੂਦ ਸਿੱਖਾਂ ਦੀ ਪਹਿਚਾਣ ਬਾਰੇ ਭਰਮ-ਭੁਲੇਖਾ ਅਜੇ ਤੱਕ ਦੂਰ ਨਹੀਂ ਹੋਇਆ, ਜਦੋਂ ਕਿ ਅਮਰੀਕਾ ਦੀ ਤਰੱਕੀ ਵਿੱਚ ਸਿੱਖਾਂ ਵੱਲੋਂ ਆਪਣੀ ਅਣਥੱਕ ਮਿਹਨਤ ਸਦਕਾ ਵੱਡਮੁੱਲਾ ਯੋਗਦਾਨ ਪਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ‘ਤੇ ਹੁੰਦੇ ਨਸਲੀ ਹਮਲਿਆਂ ਸਬੰਧੀ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਨਵੀਂ ਦਿੱਲੀ ਸਥਿਤ ਅਮਰੀਕਾ ਦੇ ਰਾਜਦੂਤ ਮਿਸਟਰ ਰਿਚਰਡ ਆਰ ਵਰਮਾ ਨੂੰ ਪੱਤਰ ਲਿਖਿਆ ਗਿਆ ਹੈ।ਉਨ੍ਹਾਂ ਕਿਹਾ ਕਿ ਬਹੁਤ ਜਲਦ ਅਮਰੀਕੀ ਰਾਜਦੂਤ ਨੂੰ ਸਿੱਖਾਂ ਦੇ ਗੰਭੀਰ ਮਾਮਲਿਆ ਦੇ ਹੱਲ ਲਈ ਮਿਲਿਆ ਜਾਵੇਗਾ।
ਸੋਸ਼ਲ ਮੀਡੀਆ ਬਾਰੇ ਸਵਾਲ ਤੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾ ਤੋਂ ਇੰਟਰਨੈਟ ਰਾਹੀ ਗੁਰਬਾਣੀ, ਕਥਾ ਤੇ ਨਿਤਨੇਮ ਦਾ ਪ੍ਰੋਗਰਾਮ ਚੱਲ ਰਿਹਾ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸੋਸ਼ਲ ਮੀਡੀਆ ਨੂੰ ਪੂਰੇ ਕਾਰਗਰ ਤਰੀਕੇ ਨਾਲ ਸ਼੍ਰੋਮਣੀ ਕਮੇਟੀ ਵਰਤੇਗੀ।ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਸ਼ਹੀਦੀ ਜੋੜ ਮੇਲ ਸਮੇਂ ਰਾਜਨੀਤਿਕ ਬਿਆਨਬਾਜ਼ੀ ਬਾਰੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਨਾਲ ਸਿਰਫ ਤੇ ਸਿਰਫ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆ ਗਈਆਂ ਹਨ।
ਇਸ ਪੱਤਰਕਾਰ ਸੰਮੇਲਨ ਮੌਕੇ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ, ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ. ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ. ਅਰਵਿੰਦਰ ਸਿੰਘ ਸਾਸਨ ਏ ਪੀ ਆਰ ਓ ਤੇ ਸ. ਜਤਿੰਦਰ ਸਿੰਘ ਐਡੀਸ਼ਨਲ ਮੈਨੇਜਰ ਆਦਿ ਹਾਜ਼ਰ ਸਨ।