ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਬੁੱਧਵਾਰ, ੧੮ ਹਾੜ (ਸੰਮਤ ੫੫੭ ਨਾਨਕਸ਼ਾਹੀ) ੨ ਜੁਲਾਈ, ੨੦੨੫ (ਅੰਗ: ੬੧੨)

ਅੰਮ੍ਰਿਤਸਰ, 2 ਮਾਰਚ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਘੇ ਸਿੱਖ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਦੀ ਲੜਕੀ ਬੀਬਾ ਗੁਰਪ੍ਰੀਤ ਕੌਰ ਦੇ ਅਕਾਲ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਐਡਵੋਕੇਟ ਧਾਮੀ ਅੱਜ ਭਾਈ ਗੁਰਇਕਬਾਲ ਸਿੰਘ ਦੇ ਗ੍ਰਹਿ ਵਿਖੇ ਪੁੱਜੇ ਅਤੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਨੇ ਬੀਬਾ ਗੁਰਪ੍ਰੀਤ ਕੌਰ ਦੇ ਚਲਾਣੇ ਨੂੰ ਪਰਿਵਾਰ ਲਈ ਵੱਡਾ ਘਾਟਾ ਕਰਾਰ ਦਿੰਦਿਆਂ ਕਿਹਾ ਕਿ ਬੇਸ਼ੱਕ ਜੀਵਨ ਅਤੇ ਮੌਤ ਕਰਤਾ ਪੁਰਖ ਦੇ ਹੱਥ ਹੈ, ਪਰੰਤੂ ਸੰਸਾਰਕ ਰਿਸ਼ਤਿਆਂ ਕਾਰਨ ਕਿਸੇ ਪਰਿਵਾਰਕ ਮੈਂਬਰ ਦਾ ਤੁਰ ਜਾਣਾ ਗਹਿਰੀ ਮਾਨਸਿਕ ਪੀੜਾ ਦਿੰਦਾ ਹੈ। ਉਨ੍ਹਾਂ ਵਿਛੜੀ ਰੂਹ ਨਮਿਤ ਅਰਦਾਸ ਕਰਦਿਆਂ ਆਖਿਆ ਕਿ ਅਕਾਲ ਪੁਰਖ ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਮੀਡੀਆ ਸਲਾਹਕਾਰ ਸ. ਤਲਵਿੰਦਰ ਸਿੰਘ ਬੁੱਟਰ, ਮੈਨੇਜਰ ਸ. ਹਰਪ੍ਰੀਤ ਸਿੰਘ ਆਦਿ ਮੌਜੂਦ ਸਨ।