ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ॥ ੧॥ ਸੋਮਵਾਰ, ੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੧ ਅਪ੍ਰੈਲ, ੨੦੨੫ (ਅੰਗ: ੬੧੯)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੱਜ ਧਰਨਾ ਉਠਾਉਣ ਬਦਲੇ ਬਹਾਲ ਕਰਨ ਦੀ ਕੀਤੀ ਸੀ ਪੇਸ਼ਕਸ਼

ਅੰਮ੍ਰਿਤਸਰ, 5 ਅਪ੍ਰੈਲ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਾਰਗ ਮੁਲਾਜ਼ਮਾਂ ਨੂੰ ਧਰਨਾ ਉਠਾਉਣ ਦੇ ਬਦਲੇ ਬਹਾਲ ਕਰਨ ਲਈ ਅਪੀਲ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਫਾਰਗ ਮੁਲਾਜ਼ਮਾਂ ਨੂੰ ਬਹਾਲ ਕਰਨ ਲਈ ਪੇਸ਼ਕਸ਼ ਕੀਤੀ ਗਈ ਹੈ, ਜਦਕਿ ਸਬੰਧਤ ਫਾਰਗ ਮੁਲਾਜ਼ਮ ਬਿਨਾ ਵਜ੍ਹਾ ਜਿੱਦ ‘ਤੇ ਅੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸ. ਗੁਰਮੀਤ ਸਿੰਘ ਬੂਹ, ਸ. ਹਰਪਾਲ ਸਿੰਘ ਜੱਲਾ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਮਹਿੰਦਰ ਸਿੰਘ ਆਹਲੀ ਤੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਨੇ ਇਸ ਮਾਮਲੇ ਦੇ ਹੱਲ ਲਈ ਸਿਰਤੋੜ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਵਿਚਾਰ-ਵਟਾਂਦਰੇ ਮਗਰੋਂ ਫਾਰਗ ਮੁਲਾਜ਼ਮਾਂ ਨੂੰ ਅੱਜ ਹੀ ਧਰਨਾ ਉਠਾਉਣ ਦੀ ਸ਼ਰਤ ‘ਤੇ ਮੰਗਲਵਾਰ ਤੱਕ ਆਪਣੇ ਕੇਸ ਵਾਪਸ ਲੈ ਕੇ ਆਉਣ ਦੀ ਪੇਸ਼ਕਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਫਾਰਗ ਮੁਲਾਜ਼ਮਾਂ ਨੂੰ ਅਪੀਲ ਕੀਤੀ ਗਈ ਸੀ ਕਿ ਜੇਕਰ ਉਹ ਅੱਜ ਧਰਨਾ ਉਠਾ ਕੇ ਮੰਗਲਵਾਰ ਤੱਕ ਕੇਸ ਵਾਪਸ ਲੈ ਲੈਂਦੇ ਹਨ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਦਿਹਾੜੀਦਾਰ ਮੁਲਾਜ਼ਮਾਂ ਨੂੰ ਪਹਿਲਾਂ ਮਿਲਦੀ ਦਿਹਾੜੀ, ਕੰਟਰੈਕਟ ਮੁਲਾਜ਼ਮਾਂ ਇਕ ਸਾਲ ਦੇ ਕੰਟਰੈਕਟ ‘ਤੇ ਪਹਿਲਾਂ ਮਿਲਦੀ ਤਨਖ਼ਾਹ ਅਤੇ ਬਿਲਮੁਕਤਾ ਮੁਲਾਜ਼ਮਾਂ ਦੀ ਪਿਛਲੀ ਛੁੱਟੀ ਬਿਨਾ ਤਨਖ਼ਾਹ ਪ੍ਰਵਾਨ ਕਰਦਿਆਂ ਹਾਜ਼ਰ ਕਰ ਲਿਆ ਜਾਵੇਗਾ। ਲੇਕਿਨ ਫਾਰਗ ਮੁਲਾਜ਼ਮ ਆਪਣੀ ਜਿੱਦ ‘ਤੇ ਅੜੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਬਿਹਤਰ ਰਾਹ ਨੂੰ ਅਪਣਾ ਕੇ ਸਬੰਧਤ ਫਾਰਗ ਮੁਲਾਜ਼ਮਾਂ ਆਪਣਾ ਧਰਨਾ ਛੱਡ ਦੇਣਾ ਚਾਹੀਦਾ ਸੀ ਲੇਕਿਨ ਅਫ਼ਸੋਸ ਦੀ ਗੱਲ ਹੈ ਕਿ ਉਹ ਫੈਸਲੇ ਤੋਂ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਫਾਰਗ ਮੁਲਾਜ਼ਮਾਂ ਨੇ ਆਪਣੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਪੇਸ਼ਕਸ਼ ਠੁਕਰਾ ਕੇ ਇਨ੍ਹਾਂ ਨੇ ਗੱਲਬਾਤ ਦੇ ਰਸਤੇ ਆਪ ਹੀ ਬੰਦ ਕੀਤੇ ਹਨ। ਹੁਣ ਇਹ ਕੇਵਲ ਕਾਨੂੰਨੀ ਪ੍ਰਕਿਰਿਆ ਰਾਹੀਂ ਹੀ ਆਪਣਾ ਪੱਖ ਰੱਖ ਸਕਦੇ ਹਨ ਅਤੇ ਇਸ ਸਬੰਧੀ ਮਾਨਯੋਗ ਅਦਾਲਤ ਜੋ ਵੀ ਫੈਸਲਾ ਦੇਵੇਗੀ ਸੰਸਥਾ ਉਸ ‘ਤੇ ਅਮਲ ਕਰੇਗੀ।