sਅੰਮ੍ਰਿਤਸਰ 2 ਦਸੰਬਰ (        ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿਛਲੇ ਪਾਸੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਦੇ ਅਸਥਾਨ ‘ਤੇ ਬਾਬਾ ਗੁਰਬਖ਼ਸ਼ ਸਿੰਘ ਦਾ ਸ਼ਹੀਦੀ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ੩ ਦਸੰਬਰ ਦਿਨ ਸ਼ਨੀਵਾਰ ਨੂੰ ਉਨ੍ਹਾਂ ਮਹਾਨ ਸ਼ਹੀਦਾਂ ਦੀ ਯਾਦ ਨੂੰ ਤਾਜਾ ਕਰਦਿਆਂ ਮਨਾਇਆ ਜਾਵੇਗਾ।
ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਿੱਖ ਗੁਰੂ ਸਾਹਿਬਾਨ, ਭਗਤ ਸਾਹਿਬਾਨ ਤੇ ਸ਼ਹੀਦਾਂ ਦੇ ਦਿਹਾੜੇ ਸ਼ਰਧਾ-ਭਾਵਨਾ ਨਾਲ ਮਨਾਏ ਜਾਂਦੇ ਹਨ।ਇਸੇ ਭਾਵਨਾ ਤਹਿਤ ਬਾਬਾ ਗੁਰਬਖ਼ਸ ਸਿੰਘ ਜੀ ਦਾ ਸ਼ਹੀਦੀ ਦਿਹਾੜਾ ੩ ਦਸੰਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।
ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਵੇਰੇ ੯:੦੦ ਵਜੇ ਤੋਂ ਦੀਵਾਨ ਸੱਜਣਗੇ।ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਬਾਬਾ ਗੁਰਬਖ਼ਸ਼ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫ਼ਲਾ ਕਰਨ।