ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਵੀਰਵਾਰ, ੧੯ ਹਾੜ (ਸੰਮਤ ੫੫੭ ਨਾਨਕਸ਼ਾਹੀ) ੩ ਜੁਲਾਈ, ੨੦੨੫ (ਅੰਗ: ੬੦੧)

ਅੰਮ੍ਰਿਤਸਰ, 25 ਜੂਨ-
ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਾਹਿਬ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਉਹ ਜਰਨੈਲ ਸਿੰਘ ਸਨ, ਜਿਨ੍ਹਾਂ ਨੇ ਸਿੱਖ ਰਾਜ ਦੀ ਸਥਾਪਨਾ ਕੀਤੀ ਅਤੇ ਪਹਿਲੇ ਬਾਦਸ਼ਾਹ ਹੋਣ ਦਾ ਮਾਣ ਹਾਸਲ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਇਤਿਹਾਸ ਬਾਰੇ ਗੱਲ ਕਰਦਿਆਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਸਿੱਖ ਰਾਜ ਦੇ ਉਸਰੱਈਏ ਸਨ, ਜਿਨ੍ਹਾਂ ਨੇ ਜਾਲਮਾਂ ਨੂੰ ਸੋਧ ਕੇ ਸਿੱਖ ਰਾਜ ਕਾਇਮ ਕੀਤਾ ਅਤੇ ਖਾਲਸਾ ਰਾਜ ਦਾ ਸਿੱਕਾ ਚਲਾਇਆ। ਉਨ੍ਹਾਂ ਸਿੱਖ ਨੌਜੁਆਨੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੋਂ ਸੇਧ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਬਘੇਲ ਸਿੰਘ, ਸ. ਨਿਸ਼ਾਨ ਸਿੰਘ ਹੋਰ ਹਾਜ਼ਰ ਸਨ।