ਅੰਮ੍ਰਿਤਸਰ 10 ਜੁਲਾਈ (      ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੀ ਇਮਾਰਤ ਬਾਰੇ ਮਾਹਰਾਂ ਵੱਲੋਂ ਕੀਤੀ ਜਾਂਚ ਅਨੁਸਾਰ ਇਮਾਰਤ ਸਬੰਧੀ ਅੰਤ੍ਰਿੰਗ ਕਮੇਟੀ ਦੀ ਹੋਣ ਵਾਲੀ ਇਕੱਤਰਤਾ ‘ਚ ਫੈਸਲਾ ਲਿਆ ਜਾਵੇਗਾ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦਫਤਰ ਸ਼੍ਰੋਮਣੀ ਕਮੇਟੀ ਵਿਖੇ ਬਾਬਾ ਮਹਿੰਦਰ ਸਿੰਘ, ਭਾਈ ਇੰਦਰਜੀਤ ਸਿੰਘ ਯੂ.ਕੇ ਵਾਲੇ, ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਸ. ਸੁਖਵਿੰਦਰ ਸਿੰਘ ਗਰੇਵਾਲ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਦੀਰਘ ਵਿਚਾਰ-ਵਟਾਂਦਰਾ ਕੀਤੀਆ।ਤਖ਼ਤ ਸਾਹਿਬ ਦੀ ਅੰਦਰੂਨੀ ਇਮਾਰਤ ਨੂੰ ਮਜ਼ਬੂਤੀ ਦੀ ਜ਼ਰੂਰਤ ਹੈ ਆਉਣ ਵਾਲੇ ਸਮੇਂ ਤੱਕ ਇਮਾਰਤ ਮਜਬੂਤ ਰਹੇ ਇਸ ਬਾਰੇ ਵਿਚਾਰ ਚਰਚਾ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਜੇਕਰ ਜ਼ਰੂਰਤ ਹੋਈ ਤਾਂ ਹੋਰ ਵੀ ਮਾਹਰਾਂ ਦੀ ਰਾਏ ਲਈ ਜਾਵੇਗੀ ਤੇ ਇਸ ਬਾਰੇ ਅੰਤ੍ਰਿਮ ਫੈਸਲਾ ਅੰਤ੍ਰਿੰਗ ਕਮੇਟੀ ਦੀ ਹੋਣ ਵਾਲੀ ਇਕੱਤਰਤਾ ‘ਚ ਲੈ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਤਖ਼ਤ ਸਾਹਿਬ ਦੀ ਇਮਾਰਤ ਨੂੰ ਸੁੰਦਰ ਤੇ ਮਜ਼ਬੂਤ ਬਣਾਉਣ ਅਤੇ ਇਸ ਦੇ ਚੁਫੇਰਿਓ ਵਿਸਥਾਰ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਤਖ਼ਤ ਸਾਹਿਬ ਦੀ ਇਮਾਰਤ ਦੀ ਸੇਵਾ ਬਰਮਿੰਘਮ ਦੇ ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨੂੰ ਸੌਂਪੀ ਗਈ ਹੈ।