ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

1 31-12-2016-3ਅੰਮ੍ਰਿਤਸਰ 31 ਦਸੰਬਰ (       ) –  ਬੀਬੀ ਇੰਦਰਜੀਤ ਕੌਰ ਖਾਲਸਾ ਪਤਨੀ ਸਵ: ਸ. ਹਰਭਜਨ ਸਿੰਘ ਖਾਲਸਾ ਯੂ ਐਸ ਏ ਦੀ ਅਗਵਾਈ ‘ਚ ਵੱਖ-ਵੱਖ ਦੇਸ਼ਾਂ ਨਾਲ ਸਬੰਧਤ ਵਫਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਿਕ ਹੋਇਆ।ਇਸ ਉਪਰੰਤ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਸ. ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ ਤੇ ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਆਏ ਵਫ਼ਦ ਨੂੰ ਸਿਰੋਪਾਓ, ਧਾਰਮਿਕ ਪੁਸਤਕਾਂ ਦਾ ਸੈਟ ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।
ਜ਼ਿਕਰਯੋਗ ਹੈ ਕਿ ਇਹ ਵਫਦ ਪੰਜਾਬ ਦੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਦੀਦਾਰ ਕਰਨ ਉਪਰੰਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਦਿਵਸ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਹੋਣ ਵਾਲੇ ਗੁਰਮਤਿ ਸਮਾਗਮਾਂ ਵਿੱਚ ਸ਼ਾਮਲ ਹੋਵੇਗਾ।
ਇਸ ਮੌਕੇ ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਵਫਦ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਬੀ ਇੰਦਰਜੀਤ ਕੌਰ ਖਾਲਸਾ ਯੂ ਐਸ ਏ ਦੀ ਅਗਵਾਈ ‘ਚ ਆਏ ਵਫਦ ਦਾ ਤਹਿ ਦਿਲੋਂ ਸਵਾਗਤ ਕੀਤਾ ਜਾਂਦਾ ਹੈ।ਇਸ ਵਫਦ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੌਰਾਨ ਮੰਗ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।ਵਫਦ ਵਿੱਚ ਸ਼ਾਮਲ ਮੈਂਬਰਾਂ ਤੇ ਗੁਰੂ ਦੀ ਅਪਾਰ ਕਿਰਪਾ ਹੈ ਜਿਨ੍ਹਾਂ ਵੱਲੋਂ ਸਿੱਖ ਧਰਮ ਦੀ ਚੜ੍ਹਦੀ ਕਲਾ ਲਈ ਪ੍ਰਭਾਵਸ਼ਾਲੀ ਕਾਰਜ ਕੀਤੇ ਜਾ ਰਹੇ ਹਨ।
  ਵਫਦ ਵੱਲੋਂ ਬੀਬੀ ਇੰਦਰਜੀਤ ਕੌਰ ਖਾਲਸਾ ਯੂ ਐਸ ਏ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਦਾ ਤਹਿ ਦਿਲੋਂ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਡੇ ਲਈ ਆਪਣੇ ਘਰ ਸਮਾਨ ਹੈ ਜੋ ਹਰ ਤਰ੍ਹਾਂ ਦੀ ਸਹੂਲਤ ਦੇਣ ਲਈ ਹਮੇਸ਼ਾ ਤੱਤਪਰ ਰਹਿੰਦੀ ਹੈ।
ਇਸ ਮੌਕੇ ਸ. ਗੁਰਪ੍ਰੀਤ ਸਿੰਘ ਝੱਬਰ ਮੈਂਬਰ ਸ਼੍ਰੋਮਣੀ ਕਮੇਟੀ, ਸ. ਸਿਮਰਜੀਤ ਸਿੰਘ ਮੀਤ ਸਕੱਤਰ, ਸ. ਸੁਖਬੀਰ ਸਿੰਘ ਵਧੀਕ ਮੈਨੇਜਰ, ਬੀਬੀ ਸਤਵੰਤ ਕੌਰ ਸਹਾਇਕ ਡਾਇਰੈਕਟਰ ਵਿੱਦਿਆ ਤੋਂ ਇਲਾਵਾ ਵਫਦ ‘ਚ ਸ਼ਾਮਲ ਸ. ਕੁਲਬੀਰ ਸਿੰਘ ਯੋਗੀ ਯੂ ਐਸ ਏ, ਸ. ਸਾਦਨਾ ਸਿੰਘ, ਸ. ਹਰਿਮੰਦਰ ਸਿੰਘ, ਸ. ਦਰਬਾਰ ਸਿੰਘ, ਸ. ਕਿਰਪਾਲ ਸਿੰਘ, ਸ. ਕਰਨ ਸਿੰਘ, ਸ. ਸਿਮਰਨ ਸਿੰਘ, ਸ. ਕੀਰਤਨ ਸਿੰਘ, ਬੀਬੀ ਹਰਸਿਮਰਨ ਕੌਰ, ਬੀਬੀ ਦਲਮੀਤ ਕੌਰ, ਬੀਬੀ ਮਨਜੀਤ ਕੌਰ ਤੇ ਬੀਬੀ ਸਤਪਾਲ ਕੌਰ ਆਦਿ ਹਾਜ਼ਰ ਸਨ।