5-copy 6-copyਅੰਮ੍ਰਿਤਸਰ 17 ਸਤੰਬਰ (       ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਪੂਰਨ ਸਿੰਘ ਦੀ ਧਰਮ ਪਤਨੀ ਬੀਬੀ ਰਾਜ ਕੌਰ ਦੀ ਅੰਤਿਮ ਅਰਦਾਸ ਡੇਰਾ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਵਿਖੇ ਹੋਈ।ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਹਰਨਾਮ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਸ਼ੌਕੀਨ ਸਿੰਘ, ਭਾਈ ਜਗਦੀਪ ਸਿੰਘ, ਭਾਈ ਸਤਨਾਮ ਸਿੰਘ ਅਤੇ ਭਾਈ ਗੁਰਮੇਜ ਸਿੰਘ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਕੀਤੇ ਗਏ। ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ। ਇਸ ਉਪਰੰਤ ਸਮਾਗਮ ਵਿੱਚ ਹਾਜ਼ਰ ਪ੍ਰਮੁੱਖ ਸਖਸ਼ੀਅਤਾਂ ਨੇ ਬੀਬੀ ਰਾਜ ਕੌਰ ਨੂੰ ਭਾਵ ਭਿੰਨੀ ਸ਼ਰਧਾਂਜਲੀ ਦਿੱਤੀ। ਸ੍ਰ: ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਸਮਾਗਮ ਵਿੱਚ ਹਾਜ਼ਰ ਸੰਗਤਾਂ ਦਾ ਧੰਨਵਾਦ ਕੀਤਾ। ਉਪਰੰਤ ਸਿੰਘ ਸਾਹਿਬ ਗਿਆਨੀ ਪੂਰਨ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਸ੍ਰ: ਰੂਪ ਸਿੰਘ ਤੇ ਸ੍ਰ: ਮਨਜੀਤ ਸਿੰਘ ਸਕੱਤਰ ਨੇ ਲੋਈ ਅਤੇ ਸਿਰੋਪਾਓ ਭੇਟ ਕੀਤਾ। ਸਮਾਗਮ ਵਿੱਚ ਸ਼ਾਮਲ ਧਾਰਮਿਕ ਹਸਤੀਆਂ ਨੇ ਵੀ ਸਿੰਘ ਸਾਹਿਬ ਨੂੰ ਸਿਰੋਪਾਓ ਭੇਟ ਕੀਤੇ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ, ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਤੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਗ੍ਰੰਥੀ,  ਸ੍ਰ: ਸੁਖਦੇਵ ਸਿੰਘ ਭੂਰਾ ਕੋਹਨਾ ਤੇ ਸ੍ਰ: ਬਿਜੈ ਸਿੰਘ ਵਧੀਕ ਸਕੱਤਰ, ਸ੍ਰ: ਜਗਜੀਤ ਸਿੰਘ ਤੇ ਸ੍ਰ: ਸਕੱਤਰ ਸਿੰਘ ਮੀਤ ਸਕੱਤਰ, ਸ੍ਰ: ਗੁਰਿੰਦਰ ਸਿੰਘ ਪੀ ਏ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਗੁਰਪਿੰਦਰ ਸਿੰਘ ਸਤਲਾਣੀ, ਬਾਬਾ ਮੱਖਣ ਸਿੰਘ, ਬਾਬਾ ਕਸ਼ਮੀਰ ਸਿੰਘ ਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ੯੬ ਕਰੌੜੀ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।