ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਬੁੱਧਵਾਰ, ੭ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੨੨ ਜੁਲਾਈ, ੨੦੨੬ (ਅੰਗ: ੬੯੪)

ਅੰਮ੍ਰਿਤਸਰ, 18 ਜੁਲਾਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਦੀ ਸਮਝ ’ਤੇ ਸਵਾਲ ਕਰਦਿਆਂ ਕਿਹਾ ਕਿ ਬੇਅਦਬੀ ਦੇ ਸੰਜੀਦਾ ਮਾਮਲੇ ’ਤੇ ਸਿਆਸਤ ਕਰਕੇ ਸ. ਕਾਲਕਾ ਕੌਮ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬਹਿਰਾਮਪੁਰ ’ਚ ਵਾਪਰੀ ਬੇਅਦਬੀ ਦੀ ਘਟਨਾ ’ਤੇ ਸ. ਕਾਲਕਾ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਮੰਗਣਾ ਬੇਅਦਬੀ ਦੀਆਂ ਘਟਨਾਵਾਂ ਦਾ ਸਿਆਸੀਕਰਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸ. ਕਾਲਕਾ ਨੂੰ ਇਸ ਗੱਲ ਦੀ ਸਮਝ ਹੋਣੀ ਚਾਹੀਦੀ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਤੋਂ ਬਾਹਰੀ ਗੁਰਦੁਆਰਾ ਸਾਹਿਬਾਨ ਦੀ ਜ਼ੁੰਮੇਵਾਰੀ ਸਥਾਨਕ ਪ੍ਰਬੰਧਕਾਂ ਦੀ ਹੁੰਦੀ ਹੈ। ਘਟਨਾ ਵਾਲੇ ਗੁਰੂ ਘਰ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਪਾਸ ਨਹੀਂ ਹੈ, ਪਰ ਸ. ਕਾਲਕਾ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ. ਹਰਮੀਤ ਸਿੰਘ ਕਾਲਕਾ ਵੱਲੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਬਾਰੇ ਨਾ-ਸਮਝੀ ਵਾਲੀਆਂ ਟਿੱਪਣੀਆਂ ਸਰਕਾਰਾਂ ਨੂੰ ਸਿੱਧੇ ਤੌਰ ’ਤੇ ਸਮਰਥਨ ਦਿੱਤਾ ਜਾ ਰਿਹਾ ਹੈ। ਸ. ਕਾਲਕਾ ਇਹ ਆਪਣੇ ਸਿਆਸੀ ਅਕਾਵਾਂ ਨੂੰ ਖੁਸ਼ ਕਰਨ ਲਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ. ਹਰਮੀਤ ਸਿੰਘ ਕਾਲਕਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ। ਦਿੱਲੀ ਕਮੇਟੀ ਦੇ ਪ੍ਰਧਾਨ ਵਜੋਂ ਇਨ੍ਹਾਂ ਦਾ ਕਾਰਜਕਾਲ ਕਈ ਵਿਵਾਦਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਬੇਦਾਗ ਅਤੇ ਪੰਥ ਪ੍ਰਸਤ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ’ਤੇ ਸਵਾਲ ਚੁੱਕਣ ਤੋਂ ਪਹਿਲਾਂ ਸ. ਕਾਲਕਾ ਨੂੰ ਆਪਣੀ ਕਾਰਜਸ਼ੈਲੀ ਵੱਲ ਝਾਤੀ ਮਾਰਨੀ ਚਾਹੀਦੀ ਹੈ। ਭਾਈ ਗਰੇਵਾਲ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੇ ਸ਼ਹਾਦਤ ਦਿਹਾੜੇ ਨੂੰ ਕੇਂਦਰ ਸਰਕਾਰ ਵੱਲੋਂ ਵੀਰ ਬਾਲ ਦਿਵਸ ਵਜੋਂ ਮਨਾਉਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਖਿਲਾਫ ਭੁਗਤ ਕੇ ਸ. ਕਾਲਕਾ ਨੇ ਆਪਣਾ ਅਸਲ ਚਿਹਰਾ ਦਿਖਾਇਆ ਹੋਇਆ ਹੈ। ਇਸ ਦੇ ਨਾਲ ਹੀ ਇਨ੍ਹਾਂ ਦੇ ਪ੍ਰਬੰਧ ਅਧੀਨ ਦਿੱਲੀ ਵਿਖੇ ਚੱਲਦੇ ਇਕ ਖਾਲਸਾ ਕਾਲਜ ਵਿਚ ਸਿੱਖ ਵਿਰੋਧੀ ਗਤੀਵਿਧੀਆਂ ਚਰਚਾ ਵਿਚ ਰਹੀਆਂ ਹਨ। ਆਰਐਸਐਸ ਦੀਆਂ ਸਰਗਰਮੀਆਂ ਇਸ ਕਾਲਜ ਵਿਚ ਕਰਵਾਉਣ ਲਈ ਸਿੱਧੇ ਤੌਰ ’ਤੇ ਸ. ਕਾਲਕਾ ਜਵਾਬਦੇਹ ਹਨ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸ. ਹਰਮੀਤ ਸਿੰਘ ਕਾਲਕਾ ਨੂੰ ਸਲਾਹ ਦਿੰਦਿਆਂ ਕਿਹਾ ਕਿ ਦਿੱਲੀ ਕਮੇਟੀ ਸਿੱਖਾਂ ਦੀ ਇਕ ਅਹਿਮ ਸੰਸਥਾ ਹੈ, ਜਿਸ ਦੇ ਸੰਵਿਧਾਨਕ ਅਹੁਦੇ ’ਤੇ ਬੈਠੇ ਲੋਕਾਂ ਨੂੰ ਗੈਰ ਜ਼ੁੰਮੇਵਾਰਾਨਾ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ।