ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ
ਅੰਮ੍ਰਿਤਸਰ, 15 ਜੂਨ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਤੇ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਪਰਿਵਾਰ ਸਮੇਤ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣ ’ਤੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਹਿਰੀ ਮਾਡਲ ਸਮੇਤ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਮੌਕੇ ਜਿਥੇ ਗੁਰਬਾਣੀ ਕੀਰਤਨ ਸਰਵਣ ਕੀਤਾ, ਉਥੇ ਹੀ ਉਨ੍ਹਾਂ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਲੰਗਰ ਤਿਆਰ ਹੁੰਦਾ ਵੇਖਿਆ ਅਤੇ ਲੰਗਰ ਸੇਵਾ ਵੀ ਕੀਤੀ। ਬ੍ਰਿਟਿਸ਼ ਹਾਈ ਕਮਿਸ਼ਨ ਦੇ ਵਫ਼ਦ ਨੇ ਹਜ਼ਾਰਾਂ ਸੰਗਤਾਂ ਵੱਲੋਂ ਇਕੋ ਸਮੇਂ ਲੰਗਰ ਛਕਣ ਬਾਰੇ ਜਾਣ ਕੇ ਖੁਸ਼ੀ ਪ੍ਰਗਟਾਈ।
ਇਸ ਮੌਕੇ ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਤੇ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਪੁੱਜ ਕੇ ਉਨ੍ਹਾਂ ਨੂੰ ਖੁਸ਼ੀ ਹੋਈ ਹੈ। ਉਨ੍ਹਾਂ ਸਿੱਖਾਂ ਵੱਲੋਂ ਮਨੁੱਖਤਾ ਲਈ ਨਿਭਾਈਆਂ ਜਾਂਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਮਨੁੱਖਤਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਫੇਰੀ ਨੂੰ ਯਾਦਗਾਰੀ ਦੱਸਿਆ। ਇਥੇ ਪਹੁੰਚਣ ’ਤੇ ਮਿਲੇ ਸਨਮਾਨ ਲਈ ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਸੰਸਥਾ ਦਾ ਧੰਨਵਾਦ ਕੀਤਾ। ਵਫ਼ਦ ਨੂੰ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਨੇ ਸ੍ਰੀ ਦਰਬਾਰ ਸਾਹਿਬ ਅਤੇ ਇਥੇ ਸਥਿਤ ਹੋਰ ਗੁਰ ਅਸਥਾਨਾਂ ਦੇ ਇਤਿਹਾਸ ਦੇ ਨਾਲ-ਨਾਲ ਸਿੱਖ ਰਵਾਇਤਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਬਚਨ ਸਿੰਘ ਕਰਮੂਵਾਲਾ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸ. ਸੁਖਰਾਜ ਸਿੰਘ, ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਇੰਚਾਰਜ ਸ. ਸ਼ਾਹਬਾਜ ਸਿੰਘ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਸ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ ਆਦਿ ਮੌਜੂਦ ਸਨ।