ਧਾਰਮਿਕ ਪ੍ਰੀਖਿਆ ‘ਚ ਚੰਗੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਧਾਰਮਿਕ ਪ੍ਰੀਖਿਆ ਵਿੱਚ ਚੰਗੀਆਂ ਪੁਜੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ, ਸ. ਸੁਰਜੀਤ ਸਿੰਘ ਭਿੱਟੇਵਡ ਅੰਤਿੰ੍ਰਗ ਕਮੇਟੀ ਮੈਂਬਰ, ਬੀਬੀ ਕਿਰਨਜੋਤ ਕੌਰ ਤੇ ਸ. ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ, ਡਾ. ਰੂਪ ਸਿੰਘ ਸਕੱਤਰ ਤੇ ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ।

ਅੰਮ੍ਰਿਤਸਰ 22 ਮਾਰਚ (       )  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਨਵੰਬਰ-ਦਸੰਬਰ ੨੦੧੫ ਅਤੇ ਜਨਵਰੀ ੨੦੧੬ ਵਿੱਚ ਲਈ ਗਈ ਧਾਰਮਿਕ ਪ੍ਰੀਖਿਆ ‘ਚ ਚੰਗੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬੱਚਿਆਂ ਲਈ ਸਕੂਲੀ ਵਿੱਦਿਆ ਉਨ੍ਹਾਂ ਦੇ ਅਗਲੇਰੇ ਭਵਿੱਖ ਲਈ ਜਿੰਨੀ ਜ਼ਰੂਰੀ ਹੈ, ਉਨ੍ਹਾਂ ਹੀ ਬਹੁਪੱਖੀ ਸ਼ਖਸੀਅਤ ਦੇ ਵਿਕਾਸ ਲਈ ਇਤਿਹਾਸ ਨਾਲ ਜੁੜਣਾ ਅਹਿਮ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲੰਮੇ ਸਮੇਂ ਤੋਂ ਧਾਰਮਿਕ ਪ੍ਰੀਖਿਆ ਲੈ ਰਹੀ ਹੈ ਜਿਸ ਦਾ ਮਕਸਦ ਬੱਚਿਆਂ ਨੂੰ ਉਨ੍ਹਾਂ ਦੇ ਸੁਨਹਿਰੀ ਇਤਿਹਾਸ ਤੋਂ ਜਾਣੂੰ ਕਰਵਾਉਣਾ ਹੈ।ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬੱਚਿਆਂ ਨੂੰ ਵਿੱਦਿਆ ਦੇ ਨਾਲ-ਨਾਲ ਧਰਮ ਵਿੱਚ ਹੋਰ ਦ੍ਰਿੜ ਹੋਣ ਲਈ ਪ੍ਰੇਰਿਤ ਵੀ ਕੀਤਾ।
 ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਲਈ ਗਈ ਧਾਰਮਿਕ ਪ੍ਰੀਖਿਆ ਦੇ ਦਰਜੇ ਪਹਿਲੇ , ਦੂਜੇ, ਤੀਜੇ ਅਤੇ ਚੌਥੇ ਵਿੱਚ ਚੰਗੀਆਂ ਪੁਜੀਸ਼ਨਾਂ ਲੈਣ ਵਾਲੇ ਬੱਚਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਦਰਜਾ ਪਹਿਲਾ ਵਿੱਚ ਮਾਤਾ ਗੁਜਰੀ ਪਬਲਿਕ ਸਕੂਲ, ਅਮੀਪੁਰ (ਗੁਰਦਾਸਪੁਰ) ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਪਹਿਲਾ ਸਥਾਨ, ਬਾਬਾ ਗੁਰਮੁੱਖ ਸਿੰਘ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ, ਖਡੂਰ ਸਾਹਿਬ (ਤਰਨ ਤਾਰਨ) ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਦੂਜਾ ਸਥਾਨ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਅਟਾਰੀ, ਅੰਮ੍ਰਿਤਸਰ ਦੀ ਵਿਦਿਆਰਥਣ ਐਵਨਪ੍ਰੀਤ ਕੌਰ ਅਤੇ ਸਟੈਂਡਰਡ ਪਬਲਿਕ ਹਾਈ ਸਕੂਲ, ਧੂਲਕਾ, ਤਹਿਸੀਲ ਬਾਬਾ ਬਕਾਲਾ ਅੰਮ੍ਰਿਤਸਰ ਦੀ ਵਿਦਿਆਰਥਣ ਪ੍ਰਭਪ੍ਰੀਤ ਕੌਰ ਨੇ ਸਾਂਝੇ ਤੌਰ ‘ਤੇ ਤੀਜਾ ਸਥਾਨ ਹਾਸਲ ਕੀਤਾ।ਉਨ੍ਹਾਂ ਦੱਸਿਆ ਕਿ ਦਰਜਾ ਦੂਜਾ ਵਿੱਚ ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਤਹਿਸੀਲ, ਬਟਾਲਾ (ਗੁਰਦਾਸਪੁਰ) ਦੀ ਵਿਦਿਆਰਥਣ ਮਨਜੋਤ ਕੌਰ ਨੇ ਪਹਿਲਾ ਸਥਾਨ, ਬਾਬਾ ਸ੍ਰੀ ਚੰਦ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗਾਹਲੜੀ (ਗੁਰਦਾਸਪੁਰ) ਦੀ ਵਿਦਿਆਰਥਣ ਹਰਜੀਤ ਕੌਰ ਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਮਾਡਰਨ ਸਕੂਲ ਮਾੜੀ ਪੰਨਵਾਂ (ਗੁਰਦਾਸਪੁਰ) ਦੀ ਵਿਦਿਆਰਥਣ ਦਮਨਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਤੀਜਾ ਸਥਾਨ ਜਪਿੰਦਰਾ ਪਬਲਿਕ ਸਕੂਲ, ਰਿਊਨਾ ਨੀਵਾਂ (ਫਤਹਿਗੜ੍ਹ ਸਾਹਿਬ) ਦੀ ਵਿਦਿਆਰਥਣ ਰਮਨਦੀਪ ਬਾਵਾ ਤੇ ਸੈਂਟਰਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਰਿਆਰ (ਘੁਮਾਣ) ਤਹਿਸੀਲ ਬਟਾਲਾ (ਗੁਰਦਾਸਪੁਰ) ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਹਾਸਲ ਕੀਤਾ।ਤੀਜੇ ਦਰਜੇ ਵਿੱਚ ਪਹਿਲਾ ਸਥਾਨ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵੂਮੈਨ, ਝਾੜ ਸਾਹਿਬ ਤਹਿਸੀਲ ਸਮਰਾਲਾ, ਲੁਧਿਆਣਾ ਦੀ ਵਿਦਿਆਰਥਣ ਗੁਰਜੀਤ ਕੌਰ ਨੇ ਹਾਸਲ ਕੀਤਾ।ਦੂਜਾ ਸਥਾਨ ਇਸੇ ਕਾਲਜ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਪ੍ਰਾਪਤ ਕੀਤਾ।ਤੀਜਾ ਸਥਾਨ ਖਾਲਸਾ ਕਾਲਜ ਗੜ੍ਹਦੀਵਾਲਾ, ਹੁਸ਼ਿਆਰਪੁਰ ਦੇ ਵਿਦਿਆਰਥੀ ਮਨਪ੍ਰੀਤ ਨੇ ਹਾਸਲ ਕੀਤਾ।ਦਰਜਾ ਚੌਥਾ ਵਿੱਚ ਪਹਿਲਾ ਸਥਾਨ ਖਾਲਸਾ ਕਾਲਜ ਗੜ੍ਹਦੀਵਾਲਾ, ਹੁਸ਼ਿਆਰਪੁਰ ਦੇ ਵਿਦਿਆਰਥੀ ਸ. ਮਨਦੀਪ ਸਿੰਘ ਨੇ ਹਾਸਲ ਕੀਤਾ।ਦੂਜਾ ਸਥਾਨ ਬੀ.ਏ.ਐਮ.ਖਾਲਸਾ ਕਾਲਜ, ਗੜ੍ਹਸ਼ੰਕਰ, ਹੁਸ਼ਿਆਰਪੁਰ ਦੀਆਂ ਵਿਦਿਆਰਥਣਾਂ ਕਿਰਨਪ੍ਰੀਤ ਕੌਰ ਤੇ ਮਨਦੀਪ ਕੌਰ ਨੇ ਹਾਸਲ ਕੀਤਾ।ਤੀਜਾ ਸਥਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ (ਪੰਜਾਬ ਵਿਭਾਗ) ਅੰਮ੍ਰਿਤਸਰ ਦੀ ਵਿਦਿਆਰਥਣ ਕਰਨਦੀਪ ਕੌਰ ਤੇ ਬਾਬਾ ਆਇਆ ਸਿੰਘ ਰਿਆੜਕੀ ਕਾਲਜ, ਤੁਗਲਵਾਲਾ, ਗੁਰਦਾਸਪੁਰ ਦੀ ਵਿਦਿਆਰਥਣ ਚੰਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ।
  ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਬੀਬੀ ਕਿਰਨਜੋਤ ਕੌਰ ਤੇ ਸ. ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਸ਼੍ਰੋਮਣੀ ਕਮੇਟੀ, ਡਾ. ਰੂਪ ਸਿੰਘ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਤੇ ਸ. ਜਗਜੀਤ ਸਿੰਘ ਮੀਤ ਸਕੱਤਰ ਅਤੇ ਹੋਰ ਹਾਜ਼ਰ ਸਨ।