ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੨੩ ਜੁਲਾਈ, ੨੦੨੬ (ਅੰਗ: ੬੯੪)


ਅੰਮ੍ਰਿਤਸਰ, 21 ਅਪ੍ਰੈਲ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ’ਤੇ ਲਗਾਏ ਗਏ ਨੈਸ਼ਨਲ ਸੁਰੱਖਿਆ ਐਕਟ (ਐਨਐਸਏ) ਦੀ ਮਿਆਦ ਵਿੱਚ ਸਰਕਾਰ ਵੱਲੋਂ ਇੱਕ ਸਾਲ ਦਾ ਹੋਰ ਵਾਧਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦਾ ਇਹ ਕਦਮ ਉਸ ਨੂੰ ਅਦਾਲਤੀ ਪ੍ਰਕਿਰਿਆ ਤੋਂ ਦੂਰ ਰੱਖ ਕੇ ਮਨੁੱਖੀ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ।
ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਕੋਈ ਅਜਿਹਾ ਗੁਨਾਹ ਨਹੀਂ ਕੀਤਾ ਕਿ ਉਸ ਨੂੰ ਦੇਸ਼ ਵਿਰੋਧੀ ਗਰਦਾਨ ਕੇ ਸੂਬੇ ਤੋਂ ਬਾਹਰ ਹਜ਼ਾਰਾਂ ਕਿਲੋਮੀਟਰ ਦੂਰ ਜੇਲ੍ਹ ਵਿਚ ਬੰਦ ਰੱਖਿਆ ਜਾਵੇ। ਇਹ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਉਚਿਤ ਕਾਰਵਾਈ ਨਹੀਂ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਭਾਈ ਅੰਮ੍ਰਿਤਪਾਲ ਸਿੰਘ ’ਤੇ ਲਗਾਈ ਗਈ ਐਨਐਸਏ ਤੁਰੰਤ ਖ਼ਤਮ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਨਿਰਪੱਖ ਅਦਾਲਤੀ ਪ੍ਰਕਿਰਿਆ ਦਾ ਮੌਕਾ ਦਿੱਤਾ ਜਾਵੇ।