ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ॥ ੧॥ ਸੋਮਵਾਰ, ੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੧ ਅਪ੍ਰੈਲ, ੨੦੨੫ (ਅੰਗ: ੬੧੯)

 ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ, ਵੱਡੀ ਗਿਣਤੀ ਫੈਡਰੇਸ਼ਨ ਵਰਕਰਾਂ ਵੱਲੋਂ ਭਰਵਾਂ ਸਵਾਗਤ
ਅੰਮ੍ਰਿਤਸਰ, 6 ਨਵੰਬਰ-
ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਬਣਨ ਤੋਂ ਬਾਅਦ ਆਪਣੇ ਸਾਥੀਆਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ ਨੇ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਗੱਲਬਾਤ ਕਰਦਿਆਂ ਭਾਈ ਗਰੇਵਾਲ ਨੇ ਕਿਹਾ ਕਿ ਸ਼ਹੀਦਾਂ ਦੀ ਜਥੇਬੰਦੀ ਵਿਚ ਜ਼ੁੰਮੇਵਾਰ ਅਹੁਦੇ ’ਤੇ ਸੇਵਾ ਮਿਲਣੀ ਗੁਰੂ ਸਾਹਿਬ ਦੀ ਬਖ਼ਸ਼ਿਸ ਹੈ, ਜਿਸ ਲਈ ਉਨ੍ਹਾਂ ਨੇ ਚੌਥੇ ਪਾਤਸ਼ਾਹ ਜੀ ਦਰ ’ਤੇ ਸ਼ੁਕਰਾਨਾ ਕੀਤਾ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਸ. ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ੁੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਭਾਈ ਲੌਂਗੋਵਾਲ ਨੇ ਕਿਹਾ ਕਿ ਉਹ ਪਾਰਟੀ ਦੇ ਹਰ ਵਰਕਰ ਦੇ ਸਹਿਯੋਗ ਨਾਲ ਪੰਜਾਬ ਦੇ ਚੰਗੇ ਭਵਿੱਖ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਤੱਤਪਰ ਰਹਿਣਗੇ। ਇਸ ਮੌਕੇ ਵੱਡੇ ਗਿਣਤੀ ਵਿਚ ਪਹੁੰਚ ਫੈਡਰੇਸ਼ਨ ਵਰਕਰਾਂ ਨੇ ਭਾਈ ਗਰੇਵਾਲ ਦਾ ਸਵਾਗਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਸ. ਗੁਰਬਖ਼ਸ਼ ਸਿੰਘ ਸੇਖੋਂ, ਸ. ਦਵਿੰਦਰ ਸਿੰਘ, ਡਾ. ਮਨਜੀਤ ਸਿੰਘ, ਸ. ਕੰਵਲਜੀਤ ਸਿੰਘ, ਪ੍ਰੋ. ਸੁਲੱਖਣ ਸਿੰਘ, ਸ. ਮਧੂਪਾਲ ਸਿੰਘ ਗੋਗਾ, ਸ. ਸੁਰਜੀਤ ਸਿੰਘ ਰੰਧਾਵਾ, ਸ. ਸਰਵਨ ਸਿੰਘ ਮਾਹਿਲ, ਸ. ਬਲਵਿੰਦਰ ਸਿੰਘ ਸੰਧੂ, ਸ. ਲਖਵਿੰਦਰ ਸਿੰਘ, ਸ. ਪਰਮਜੀਤ ਸਿੰਘ, ਸ. ਅਮਨਦੀਪ ਸਿੰਘ, ਸ. ਜੈਦੀਪ ਸਿੰਘ, ਸ. ਹਰਪ੍ਰੀਤ ਸਿੰਘ ਆਦਿ ਮੌਜੂਦ ਸਨ।