ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਵੀਰਵਾਰ, ੧੯ ਹਾੜ (ਸੰਮਤ ੫੫੭ ਨਾਨਕਸ਼ਾਹੀ) ੩ ਜੁਲਾਈ, ੨੦੨੫ (ਅੰਗ: ੬੦੧)

ਅੰਮ੍ਰਿਤਸਰ, 11 ਅਗਸਤ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੋਹਰੀ ਆਗੂ ਭਾਈ ਪਰਮਜੀਤ ਸਿੰਘ ਖ਼ਾਲਸਾ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਪਰਮਜੀਤ ਸਿੰਘ ਖ਼ਾਲਸਾ ਇਕ ਪੰਥਕ ਆਗੂ ਅਤੇ ਸਿੱਖ ਸਿਧਾਂਤਾਂ ਨੂੰ ਸਮਰਪਿਤ ਸ਼ਖਸੀਅਤ ਸਨ। ਉਨ੍ਹਾਂ ਦੀ ਘਾਟ ਸਿੱਖ ਕੌਮ ਨੂੰ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ। ਐਡਵੋਕੇਟ ਧਾਮੀ ਨੇ ਭਾਈ ਖ਼ਾਲਸਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਿਦਆਂ ਕਰਤਾ ਪੁਰਖ ਦੇ ਸਨਮੁੱਖ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿਚ ਨਿਵਾਸ ਬਖਸ਼ਣ।