ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸਲੋਕ ਮਃ ੩ ॥ ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥ ਸ਼ੁੱਕਰਵਾਰ, ੯ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੨੪ ਜੁਲਾਈ, ੨੦੨੬ (ਅੰਗ: ੫੫੫)

ਅੰਮ੍ਰਿਤਸਰ, 9 ਨਵੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੰਮੇ ਸਮੇਂ ਤੋਂ ਜੇਲ੍ਹ ਅੰਦਰ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਸ. ਕੁਲਵੰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਸਿੱਖ ਪੰਥ ਅੰਦਰ ਵੱਡਾ ਸਤਿਕਾਰ ਹੈ ਅਤੇ ਉਨ੍ਹਾਂ ਦੇ ਵੱਡੇ ਭਰਾ ਸ. ਕੁਲਵੰਤ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਕੌਮੀ ਸੰਘਰਸ਼ ਨੂੰ ਸਮਰਪਿਤ ਇਸ ਪਰਿਵਾਰ ਦੇ ਜੀਅ ਦਾ ਤੁਰ ਜਾਣਾ ਪੰਥ ਲਈ ਵੀ ਉਨ੍ਹਾਂ ਹੀ ਦੁਖਦਾਈ ਹੈ ਜਿਨ੍ਹਾਂ ਕਿ ਉਨ੍ਹਾਂ ਦੇ ਪਰਿਵਾਰ ਲਈ।
ਉਨ੍ਹਾਂ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਿਸ਼ ਕਰਨ।