sਅੰਮ੍ਰਿਤਸਰ 2 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੌਮ ਦੇ ਮਹਾਨ ਸ਼ਹੀਦ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜਾ ੪ ਦਸੰਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।
ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂ-ਘਰ ਦੇ ਸੇਵਕਾਂ, ਸ਼ਹੀਦਾਂ ਦੇ ਦਿਹਾੜੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਉਣੇ ਆਰੰਭ ਕੀਤੇ ਗਏ ਹਨ, ਉਸੇ ਲੜੀ ਤਹਿਤ ਮਹਾਨ ਸ਼ਹੀਦ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ ੯:੩੦ ਵਜੇ ਪੈਣਗੇ ਉਪਰੰਤ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸਮੂਹ ਸੰਗਤਾਂ ਨੂੰ ਅਪੀਲ ਹੈ ਕਿ ਕੌਮ ਦੇ ਮਹਾਨ ਸ਼ਹੀਦ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫ਼ਲਾ ਕਰਨ।