ਅੰਮ੍ਰਿਤਸਰ, 1 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 25 ਹਜ਼ਾਰ ਰੁਪਏ ਭੇਟ ਕੀਤੇ ਗਏ ਹਨ। ਉਨ੍ਹਾਂ ਇਸ ਰਾਸ਼ੀ ਦਾ ਚੈੱਕ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਨੂੰ ਸੌਂਪਿਆ।
ਮੌਜੂਦਾ ਕੋਰੋਨਾ ਸੰਕਟ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਲੋੜਵੰਦਾਂ ਲਈ ਰਾਹਤ ਕਾਰਜਾਂ ਦੀ ਸ਼ਲਾਘਾ ਕਰਦਿਆਂ ਭਾਈ ਮਹਿਤਾ ਨੇ ਕਿਹਾ ਕਿ ਇਸ ਸਮੇਂ ਮਨੁੱਖੀ ਹਮਦਰਦੀ ਲਈ ਹਰ ਇਕ ਆਪਣੀ ਸਮਰੱਥਾ ਅਨੁਸਾਰ ਹਿੱਸਾ ਪਾਉਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਸਿੱਖ ਧਰਮ ਅੰਦਰ ਲੰਗਰ ਪ੍ਰਥਾ ਦੀ ਵੱਡੀ ਮਹਾਨਤਾ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਚਲਾਏ ਗਏ ਲੰਗਰ ਦੀ ਵਿਲੱਖਣਤਾ ਕਰਕੇ ਅੱਜ ਸਿੱਖ ਕੌਮ ਦੀ ਪੂਰੇ ਵਿਸ਼ਵ ਅੰਦਰ ਪਹਿਚਾਣ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।