ਗੁਰੂ ਘਰਾਂ ਅੰਦਰ ਸੰਗਤ ਦੀ ਸਹੂਲਤ ਲਈ ਲੋੜੀਂਦੀਆਂ ਉਸਾਰੀਆਂ ਲਈ ਸ਼੍ਰੋਮਣੀ ਕਮੇਟੀ ਵਚਨਬੱਧ-ਭਾਈ ਲੌਂਗੋਵਾਲ

ਅੰਮ੍ਰਿਤਸਰ, 25 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗੁਰਦੁਅਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਸੰਗਤ ਦੀ ਸਹੂਲਤ ਲਈ ਨਵੇਂ ਤਿਆਰ ਕੀਤੇ ਗਏ ਲੰਗਰ ਹਾਲ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਭਾਈ ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਬਲਾਕ ਦਾ ਵੀ ਨੀਂਹ ਪੱਥਰ ਰੱਖਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਆਖਿਆ ਕਿ ਗੁਰੂ ਘਰਾਂ ਅੰਦਰ ਸੰਗਤ ਦੀ ਸਹੂਲਤ ਲਈ ਲੋੜੀਂਦੀਆਂ ਉਸਾਰੀਆਂ ਲਈ ਸ਼੍ਰੋਮਣੀ ਕਮੇਟੀ ਵਚਨਬੱਧ ਹੈ। ਇਸੇ ਤਹਿਤ ਹੀ ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਵੀ ਕਾਰ ਸੇਵਾਵਾਂ ਨਿਰੰਤਰ ਜਾਰੀ ਹਨ। ਉਨ੍ਹਾਂ ਕਿਹਾ ਕਿ ਬਾਬਾ ਸੁਬੇਗ ਸਿੰਘ ਕਾਰਸੇਵਾ ਸ੍ਰੀ ਗੋਇੰਦਵਾਲ ਸਾਹਿਬ ਵਾਲਿਆਂ ਦੇ ਸਹਿਯੋਗ ਨਾਲ ਲੰਗਰ ਹਾਲ ਤਿਆਰ ਕੀਤਾ ਗਿਆ ਹੈ ਅਤੇ ਜਲਦ ਹੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਬਲਾਕ ਦੀ ਉਸਾਰੀ ਦਾ ਕਾਰਜ ਵੀ ਮੁਕੰਮਲ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਮੇਸ਼ਾ ਹੀ ਕੌਮ ਨੂੰ ਸੰਗਠਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਬਾਬਾ ਸੁਬੇਗ ਸਿੰਘ ਕਾਰਸੇਵਾ ਸ੍ਰੀ ਗੋਇੰਦਵਾਲ ਸਾਹਿਬ ਵਾਲਿਆਂ ਦੀਆਂ ਸੇਵਾਵਾਂ ਦੀ ਵੀ ਪ੍ਰਸ਼ੰਸਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ, ਬਾਬਾ ਸੁਬੇਗ ਸਿੰਘ ਸ੍ਰੀ ਗੋਇੰਦਵਾਲ ਸਾਹਿਬ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਹੋਰਨਾਂ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਸ. ਅਮਰਜੀਤ ਸਿੰਘ ਭਲਾਈਪੁਰ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਸੁਰਜੀਤ ਸਿੰਘ ਭਿੱਟੇਵੱਡ, ਬਾਬਾ ਨਿਰਮਲ ਸਿੰਘ ਨੌਸ਼ਹਿਰਾਢਾਲਾ, ਸ. ਗੁਰਮੀਤ ਸਿੰਘ ਬੂਹ, ਸ. ਅਮਰੀਕ ਸਿਮਘ ਵਿਛੋਆ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸਾਬਕਾ ਮੈਂਬਰ ਸ. ਜਗੀਰ ਸਿੰਘ ਵਰਪਾਲ, ਸ. ਦਰਸ਼ਨ ਸਿੰਘ ਨਿੱਜੀ ਸਹਾਇਕ, ਮੈਨੇਜਰ ਸ. ਜਗੀਰ ਸਿੰਘ ਬਘਿਆੜੀ, ਬਾਬਾ ਰਾਜਪਾਲ ਸਿੰਘ, ਸ. ਦਿਲਰਾਜ ਸਿੰਘ ਗਿੱਲ, ਜਥੇਦਾਰ ਪ੍ਰੇਮ ਸਿੰਘ ਸ਼ਾਹ, ਸ. ਹੀਰਾ ਸਿੰਘ ਆੜ੍ਹਤੀ, ਸ. ਅਮਨਪ੍ਰੀਤ ਸਿੰਘ ਥਿੰਦ, ਸ. ਬਲਜੀਤ ਸਿੰਘ ਕੋਟਲੀ, ਬਾਬਾ ਵੀਰ ਸਿੰਘ ਆਦਿ ਮੌਜੂਦ ਸਨ।