ਅੰਮ੍ਰਿਤਸਰ, ੨੨ ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਦੇ ਸਾਬਕਾ ਸੰਘੀ ਰੇਲਵੇ ਮੰਤਰੀ ਖ਼ੁਵਾਜਾ ਸਾਦ ਰਫ਼ੀਕ ਦੁਆਰਾ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਲੁਟੇਰਾ ਤੇ ਅੱਯਾਸ਼ ਹੁਕਮਰਾਨ ਦਸ ਕੇ ਸਿੱਖ ਜਰਨੈਲਾਂ ਵਿਰੁੱਧ ਵਰਤੀ ਗਲਤ ਸ਼ਬਦਾਵਲੀ ਦੀ ਸ਼ਖ਼ਤ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿਚ ਕਿਸੇ ਨਾਲ ਵੀ ਵਿਤਕਰਾਂ ਨਹੀਂ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਇੱਕ ਸ਼ਰਧਾਲੂ ਸਿੱਖ ਸੀ। ਉਨ੍ਹਾਂ ਦਾ ਸ਼ਾਸਨ ਗੁਰੂ ਸਾਹਿਬਾਨ ਦੇ ਮੂਲ ਸਿਧਾਂਤਾਂ ‘ਤੇ ਅਧਾਰਤ ਸੀ ਜਿਸ ਵਿਚ ਸਮਾਜਿਕ ਸਮਾਨਤਾਂ ਤੇ ਧਾਰਮਿਕ ਅਜ਼ਾਦੀ ਸੀ। ਉਨ੍ਹਾਂ ਦੇ ਦਰਬਾਰ ਵਿਚ ਹਿੰਦੂ ਤੇ ਮੁਸਲਮਾਨ ਅਫ਼ਸਰ ਵੀ ਸਨ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਜਿਥੇ ਗੁਰਦੁਆਰਾ ਸਾਹਿਬਾਨ ਦੇ ਨਾਮ ਜਗੀਰਾਂ ਲਗਾਈਆਂ, ਉਥੇ ਹਿੰਦੂ ਮੰਦਰਾਂ ਅਤੇ ਮੁਸਲਮਾਨਾਂ ਦੀਆਂ ਖ਼ਾਨਗਾਹਾਂ ਤੇ ਪੀਰਾਂ ਦੀਆਂ ਦਰਗਾਹਾਂ ਨੂੰ ਵੀ ਸਹਾਇਤਾ ਦਿੱਤੀ।
ਭਾਈ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਪਾਸੋਂ ਮੰਗ ਕੀਤੀ ਕਿ ਸਿੱਖ ਜਰਨੈਲ ਮਹਾਰਾਜਾ ਰਣਜੀਤ ਸਿੰਘ ਸਬੰਧੀ ਗਲਤ ਸਬਦਾਵਲੀ ਵਰਤਣ ‘ਤੇ ਖ਼ੁਵਾਜਾ ਸਾਦ ਰਫ਼ੀਕ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ।