ਸ਼੍ਰੋਮਣੀ ਕਮੇਟੀ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ ਦੀ ਧਰਮ ਪਤਨੀ ਦੇ ਚਲਾਣੇ ’ਤੇ ਵੀ ਪ੍ਰਗਟਾਈ ਸੰਵੇਦਨਾ

ਅੰਮ੍ਰਿਤਸਰ, 5 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਸ. ਹਰਚਰਨ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਸ. ਹਰਚਰਨ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿਚ ਨਿਵਾਸ ਬਖਸ਼ਣ। ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ ਦੀ ਧਰਮ ਪਤਨੀ ਬੀਬੀ ਮਨਜੀਤ ਕੌਰ ਦੇ ਦੇ ਅਕਾਲ ਚਲਾਣੇ ’ਤੇ ਵੀ ਅਫਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ।