ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।


ਅੰਮ੍ਰਿਤਸਰ, 6 ਮਾਰਚ-
ਭਾਰਤ ਦੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਕਿਸ਼ੋਰ ਮਕਵਾਨਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਸਮੇਂ ਉਨ੍ਹਾਂ ਨਾਲ ਕਮਿਸ਼ਨ ਦੇ ਮੈਂਬਰ ਲਵਕੁਸ਼ ਕੁਮਾਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਮਗਰੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਸੂਚਨਾ ਅਧਿਕਾਰੀ ਸ. ਰਣਧੀਰ ਸਿੰਘ ਨੇ ਸ੍ਰੀ ਕਿਸ਼ੋਰ ਮਕਵਾਨਾ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਰਬਸਾਂਝਾ ਧਾਰਮਿਕ ਕੇਂਦਰ ਹੈ, ਜਿਥੇ ਦੇਸ਼ ਵਿਦੇਸ਼ ਤੋਂ ਰੋਜ਼ਾਨਾ ਵੱਡੀ ਗਿਣਤੀ ਵਿਚ ਵੱਖ-ਵੱਖ ਧਰਮਾਂ ਦੇ ਲੋਕ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਉਂਦੇ ਹਨ। ਇਸੇ ਤਹਿਤ ਹੀ ਅੱਜ ਭਾਰਤ ਦੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਕਿਸ਼ੋਰ ਮਕਵਾਨਾ ਵੀ ਨਤਮਸਤਕ ਹੋਣ ਪੁੱਜੇ ਹਨ। ਇਸੇ ਦੌਰਾਨ ਸ੍ਰੀ ਮਕਵਾਨਾ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖ਼ਸ਼ਿਆ ਬਿਨਾਂ ਵਿਤਰਕੇ ਤੋਂ ਸੰਗਤ ਤੇ ਪੰਗਤ ਦਾ ਸਿਧਾਂਤ ਮਨੁੱਖੀ ਬਰਾਬਰੀ ਦੀ ਉਦਾਹਰਣ ਹੈ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਧੰਨਵਾਦ ਵੀ ਕੀਤਾ।