ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਸ਼ੁੱਕਰਵਾਰ, ੨੦ ਹਾੜ (ਸੰਮਤ ੫੫੭ ਨਾਨਕਸ਼ਾਹੀ) ੪ ਜੁਲਾਈ, ੨੦੨੫ (ਅੰਗ: ੬੧੪)

 

ਐਡਵੋਕੇਟ ਧਾਮੀ ਨੇ ਕੰਪਨੀ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 7 ਅਗਸਤ-
ਸਿੱਖ ਧਰਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਮਹਿੰਦਰਾ ਕੰਪਨੀ ਵੱਲੋਂ ਸਕਾਰਪੀਉ ਐਨ ਆਟੋਮੈਟਿਕ ਗੱਡੀ ਭੇਟ ਕੀਤੀ ਗਈ। ਮਹਿੰਦਰਾ ਕੰਪਨੀ ਦੇ ਸੀਈਓ ਸ੍ਰੀ ਹਰੀਸ਼ ਸ਼ਵਨ ਤੇ ਮਹਿੰਦਰਾ ਐਂਡ ਮਹਿੰਦਰਾ ਵਲਰਡ ਵਾਈਡ ਦੇ ਐਮਡੀ ਸ. ਇੰਦਰਬੀਰ ਸਿੰਘ ਅਨੰਦ ਨੇ ਗੱਡੀ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀਆਂ। ਇਸ ਮੌਕੇ ਐਡਵੋਕੇਟ ਧਾਮੀ ਨੇ ਆਖਿਆ ਕਿ ਮਾਨਵਤਾ ਲਈ ਅਥਾਹ ਸ਼ਰਧਾ ਦੇ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਸ਼ਰਧਾਲੂ ਆਪਣੀਆਂ ਭੇਟਾਵਾਂ ਲੈ ਕੇ ਪੁੱਜਦੇ ਹਨ। ਇਸੇ ਤਰ੍ਹਾਂ ਹੀ ਮਹਿੰਦਰਾ ਕੰਪਨੀ ਵੱਲੋਂ ਵੀ ਆਪਣੀ ਨਵੀਂ ਸਕਾਰਪੀਉ ਐਨ ਲੈਗਜ਼ਰੀ ਆਟੋਮੈਟਿਕ ਗੱਡੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ ਹੈ। ਉਨ੍ਹਾਂ ਕਿਹਾ ਕਿ ਮਹਿੰਦਰਾ ਕੰਪਨੀ ਵੱਲੋਂ ਇਸ ਤੋਂ ਪਹਿਲਾਂ ਵੀ ਸ੍ਰੀ ਦਰਬਾਰ ਸਾਹਿਬ ਲਈ ਗੱਡੀਆਂ ਭੇਟ ਕੀਤੀਆਂ ਗਈਆਂ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਆਪਣੇ ਸ਼ਰਧਾਲੂਆਂ ’ਤੇ ਹਮੇਸ਼ਾ ਕਿਰਪਾ ਬਣਾਈ ਰੱਖਦੇ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਐਡਵੋਕੇਟ ਧਾਮੀ ਨੇ ਮਹਿੰਦਰਾ ਕੰਪਨੀ ਦੇ ਮਾਲਕਾਂ ਅਤੇ ਅਧਿਕਾਰੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰਾ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਸ. ਸ਼ੇਰ ਸਿੰਘ ਮੰਡਵਾਲਾ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖਾਲਸਾ, ਸ. ਗੁਰਨਾਮ ਸਿੰਘ ਜੱਸਲ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਮਹਿੰਦਰਾ ਕੰਪਨੀ ਦੇ ਏਰੀਆ ਮੈਨੇਜਰ ਸ੍ਰੀ ਰਾਹੁਲ ਕਲਾਲ, ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ ਤੇ ਹੋਰ ਮੌਜੂਦ ਸਨ।