ਮੁੱਖ ਮੰਤਰੀ ਪੰਜਾਬ ਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਸਨਮਾਨਿਤ ਕੀਤਾ
ਸਿੱਖ ਮਸਲਿਆਂ ਸਬੰਧੀ ਪ੍ਰਧਾਨ ਮੰਤਰੀ ਨੂੰ ਸੌਂਪਿਆ ਪੱਤਰ
23-03-2015-1

23-03-2015-2

 

DSC_0330 copyDSC_0139 copyਅੰਮ੍ਰਿਤਸਰ 23  ਮਾਰਚ- ਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਦਾਮੋਦਰ ਦਾਸ ਮੋਦੀ ਰੂਹਾਨੀਅਤ   ਦੇ ਘਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਨਤਮਸਤਿਕ ਹੋਏ।ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ, ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀ ਮਤੀ ਹਰਸਿਮਰਤ ਕੌਰ ਬਾਦਲ, ਪੰਜਾਬ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ, ਸ੍ਰੀ ਕਮਲ ਸ਼ਰਮਾ ਪ੍ਰਧਾਨ ਭਾਰਤੀ ਜਨਤਾ ਪਾਰਟੀ ਪੰਜਾਬ ਅਤੇ ਸਮਾਜਿਕ, ਨਿਆਂ ਤੇ ਰੋਜ਼ਗਾਰ ਮੰਤਰੀ ਸ੍ਰੀ ਵਿਜੈ ਸਾਂਪਲਾ ਆਦਿ ਮੌਜੂਦ ਸਨ।ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਿਰੋਪਾਓ ਭੇਟ ਕੀਤਾ।
ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸ. ਪਰਕਾਸ਼ ਸਿੰਘ ਬਾਦਲ ਸਰਪ੍ਰਸਤ ਸ਼੍ਰੋਮਣੀ ਅਕਾਲੀ ਦਲ ਤੇ ਮੁੱਖ ਮੰਤਰੀ ਪੰਜਾਬ ਅਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ  ਨੇ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਦਾਮੋਦਰ ਦਾਸ ਮੋਦੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ, ਸਿਰੋਪਾਓ ਤੇ ਇਤਿਹਾਸਕ ਕਿਤਾਬਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ।ਉਨ੍ਹਾਂ ਦੇ ਨਾਲ ਆਏ ਮੰਤਰੀ ਮੰਡਲ ਦੇ ਸਾਥੀਆਂ ਨੂੰ ਵੀ ਲੋਈ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਤੋਂ ਪਹਿਲਾ ਚੌਂਕ ਘੰਟਾ ਘਰ ਵਾਲੇ ਪਾਸੇ ਡਿਓੜੀ ਦੇ ਬਾਹਰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਦਾਮੋਦਰ ਦਾਸ ਮੋਦੀ ਅਤੇ ਉਨ੍ਹਾਂ ਦੇ ਨਾਲ ਆਏ ਮੰਤਰੀ ਮੰਡਲ ਦੇ ਸਾਥੀ ਮੰਤਰੀਆਂ ਦਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ।ਇਸ ਸਮੇਂ ਸ.ਬਿਕਰਮ ਸਿੰਘ ਮਜੀਠੀਆ ਕੈਬਨਿਟ ਮੰਤਰੀ ਪੰਜਾਬ, ਸ. ਵਿਰਸਾ ਸਿੰਘ ਵਲਟੋਹਾ, ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ ਤੇ ਸ. ਦਲਮੇਘ ਸਿੰਘ ਸਕੱਤਰ ਵੀ ਨਾਲ ਮੌਜੂਦ ਸਨ।
ਇਸ ਮੌਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਦਾਮੋਦਰ ਦਾਸ ਮੋਦੀ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਜੂਨ ੧੯੮੪ ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਫੌਜੀ ਹਮਲੇ ਸਮੇਂ ਸਿੱਖ ਰੈਫਰੈਂਸ ਲਾਇਬ੍ਰੇਰੀ ‘ਚੋਂ ਜ਼ਰੂਰੀ ਦਸਤਾਵੇਜ਼ ਅਤੇ ਹੋਰ ਅਹਿਮ ਸਮਾਨ ਜੋ ਫੌਜ ਆਪਣੇ ਨਾਲ ਲੈ ਗਈ ਸੀ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਾਪਸ ਕੀਤਾ ਜਾਵੇ।ਇਸ ਦੇ ਨਾਲ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੋ ਹੁਣ ਪਾਕਿਸਤਾਨ ‘ਚ ਹੈ ਦੇ ਦਰਸ਼ਨ ਦੀਦਾਰ ਕਰਨ ਲਈ ਲਾਂਘੇ ਦਾ ਪ੍ਰਬੰਧ ਕੀਤਾ ਜਾਵੇ।ਪੱਤਰ ਵਿੱਚ ਅੱਗੇ ਇਹ ਵੀ ਕਿਹਾ ਗਿਆ ਕਿ ਜਿਹੜੇ ਸਿੱਖ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਜੋ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ।ਉਨ੍ਹਾਂ ਹੋਰ ਕਿਹਾ ਕਿ ਵਿਦੇਸ਼ਾਂ ‘ਚ ਵੱਸਦੇ ਸਿੱਖ ਭਾਈਚਾਰੇ ਨੂੰ ਦਸਤਾਰ ਤੇ ਕ੍ਰਿਪਾਨ ਪਹਿਨਣ ਸਮੇਂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਗਲਤ ਪਹਿਚਾਣ ਕਰਕੇ ਸਿੱਖਾਂ ਉਪਰ ਹੋ ਰਹੇ ਹਮਲਿਆਂ ਸਬੰਧੀ ਵਿਦੇਸ਼ੀ ਸਰਕਾਰਾਂ ਨਾਲ ਸੰਪਰਕ ਕਰਕੇ ਹਮਲੇ ਰੋਕਣ ਸਬੰਧੀ ਠੋਸ ਕਾਰਵਾਈ ਅਤੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ‘ਤੇ ਲੱਗੀ ਰੋਕ ਨੂੰ ਹਟਵਾਇਆ ਜਾਵੇ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਵਾਇਆ ਦਿੱਲੀ ਪਟਨਾ ਸਾਹਿਬ ਤੀਕ ਹਵਾਈ ਸੇਵਾ ਸ਼ੁਰੂ ਕੀਤੀ ਜਾਵੇ ਅਤੇ ਜੂਨ ਮਹੀਨੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾਂ ਸਥਾਪਨਾ ਦਿਵਸ ਮਨਾਉਣ ਸਬੰਧੀ ਮਦਦ ਕੀਤੀ ਜਾਵੇ।
ਇਸ ਮੌਕੇ ਭਾਈ ਰਾਮ ਸਿੰਘ ਤੇ ਭਾਈ ਮਨਜੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ. ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ. ਬਿਅੰਤ ਸਿੰਘ ਅਨੰਦਪੁਰੀ, ਸ. ਸੁਖਰਾਜ ਸਿੰਘ ਐਡੀਸ਼ਨਲ ਮੈਨੇਜਰ ਆਦਿ ਹਾਜ਼ਰ ਸਨ।