ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਸ਼ਨਿੱਚਰਵਾਰ, ੧੦ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੨੫ ਜੁਲਾਈ, ੨੦੨੬ (ਅੰਗ: ੬੮੮)

ਅੰਮ੍ਰਿਤਸਰ, 7 ਦਸੰਬਰ- ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂੰ ਦੇ ਮਾਤਾ ਬੀਬੀ ਗੁਰਨਾਮ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਸ. ਸੁਖਵਰਸ਼ ਸਿੰਘ ਪੰਨੂੰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।

ਮਾਤਾ ਗੁਰਨਾਮ ਕੌਰ ਦਾ ਅੰਤਮ ਸੰਸਕਾਰ ਪਿੰਡ ਚੌਧਰੀਵਾਲਾ ਨੌਸ਼ਿਹਰਾ ਪੰਨੂਆ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ, ਜਿਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਮ੍ਰਿਤਕ ਦੇਹ ’ਤੇ ਦੋਸ਼ਾਲਾ ਭੇਟ ਕਰਕੇ ਸਤਿਕਾਰ ਦਿੱਤਾ। ਅੰਤਿਮ ਸਸਕਾਰ ਮੌਕੇ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ, ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਇੰਚਾਰਜ ਸ. ਵਰਿੰਦਰ ਸਿੰਘ ਠਰੂ, ਹੈੱਡ ਪ੍ਰਚਾਰਕ ਸ. ਸਰਬਜੀਤ ਸਿੰਘ ਢੋਟੀਆਂ, ਸਿੱਖ ਮਿਸ਼ਨ ਜੰਮੂ ਦੇ ਇੰਚਾਰਜ ਭਾਈ ਹਰਪਿੰਦਰ ਸਿੰਘ ਨੇ ਵੀ ਪਰਿਵਾਰ ਨਾਲ ਅਫ਼ਸੋਸ ਦਾ ਪ੍ਰਗਟਾਵਾ ਕੀਤਾ।