ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੨੩ ਜੁਲਾਈ, ੨੦੨੬ (ਅੰਗ: ੬੯੪)

 
ਅੰਮ੍ਰਿਤਸਰ, 14 ਨਵੰਬਰ-
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਦੇ ਮਾਤਾ ਡਾ. ਸੁਰਿੰਦਰ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਡਾ. ਜਸਪਾਲ ਸਿੰਘ ਸੰਧੂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਮਾਂ ਦਾ ਰਿਸ਼ਤਾ ਬੱਚਿਆਂ ਲਈ ਅਮੁੱਲ ਹੈ ਅਤੇ ਮਾਂ ਦਾ ਸੰਸਾਰ ਤੋਂ ਚਲੇ ਜਾਣਾ ਬੇਹੱਦ ਪੀੜਾਮਈ ਹੁੰਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਚਰਨਾ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਮੀਤ ਸਕੱਤਰ ਸ. ਸ਼ਾਹਬਾਜ ਸਿੰਘ ਤੇ ਸ. ਹਰਭਜਨ ਸਿੰਘ ਵਕਤਾ ਨੇ ਵੀ ਡਾ. ਜਸਪਾਲ ਸਿੰਘ ਸੰਧੂ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨਮਿੱਤ ਅਰਦਾਸ ਕੀਤੀ।