ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਸੋਮਵਾਰ, ੨੩ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੫ ਮਈ, ੨੦੨੫ (ਅੰਗ: ੬੨੨)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਪ੍ਰੋ: ਬਡੂੰਗਰ ਨੇ ਪੱਤਰ ਲਿਖ ਕੇ ਪੰਜਾਬ ਦੇ ਰਾਜਪਾਲ ਤੋਂ ਗੱਲਬਾਤ ਲਈ ਮੰਗਿਆ ਸਮਾਂ।

ਅੰਮ੍ਰਿਤਸਰ, 1 ਸਤੰਬਰ 2017- ਸਿੱਕਮ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂ ਡਾਂਗਮਾਰ ਸਬੰਧੀ ਕਾਨੂੰਨੀ ਕਾਰਵਾਈ ਦੇ ਨਾਲ ਨਾਲ ਇਸਦੀ ਇਤਿਹਾਸਕਤਾ ਉਜਾਗਰ ਕਰਨ ਲਈ ਪ੍ਰਕਿਰਿਆ ਆਰੰਭ ਕਰਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੁਣ ਪੰਜਾਬ ਦੇ ਰਾਜਪਾਲ ਕੋਲ ਮਸਲਾ ਰੱਖਣ ਦੀ ਤਿਆਰੀ ਵੀ ਕਰ ਲਈ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੂੰ ਇੱਕ ਪੱਤਰ ਲਿਖ ਕੇ ਗੱਲਬਾਤ ਲਈ ਸਮਾਂ ਮੰਗਿਆ ਹੈ। ਪ੍ਰੋ: ਬਡੂੰਗਰ ਵੱਲੋਂ ਰਾਜਪਾਲ ਨੂੰ ਲਿਖੇ ਗਏ ਪੱਤਰ ਵਿਚ ਮਸਲੇ ਦੀ ਗੰਭੀਰਤਾ ਦਾ ਜ਼ਿਕਰ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਵਫਦ ਨੂੰ ਤੁਰੰਤ ਸਮਾਂ ਦੇਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਲਿਖਿਆ ਹੈ ਕਿ ਸਥਾਨਕ ਪ੍ਰਸ਼ਾਸਨ ਦੀ ਸ਼ਹਿ ‘ਤੇ ਲਾਮਿਆਂ ਵੱਲੋਂ ਪਹਿਲੇ ਪਾਤਸ਼ਾਹ ਜੀ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਬੁੱਧ ਗੋਂਕਸ਼ਾ ਵਿਚ ਬਦਲ ਦਿੱਤਾ ਗਿਆ ਹੈ ਅਤੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੇਤ ਹੋਰ ਪਵਿੱਤਰ ਵਸਤਾਂ ਨੂੰ ਬਾਹਰ ਕੱਢ ਕੇ ਬੇਅਦਬੀ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਜਿਥੇ ਜਿਥੇ ਵੀ ਗੁਰੂ ਸਾਹਿਬਾਨ ਨੇ ਚਰਨ ਪਾਏ ਸਿੱਖਾਂ ਲਈ ਉਹ ਅਸਥਾਨ ਵਿਸ਼ੇਸ਼ ਧਾਰਮਿਕ ਅਹਿਮੀਅਤ ਰੱਖਦੇ ਹਨ। ਇਸ ਲਈ ਗੁਰਦੁਆਰਾ ਸਾਹਿਬ ਗੁਰੂ ਡਾਂਗਮਾਰ ਦੀ ਹੋਂਦ ਨੂੰ ਖਤਮ ਕੀਤੇ ਜਾਣ ਦੇ ਯਤਨਾਂ ਕਾਰਨ ਸਿੱਖ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਬਡੂੰਗਰ ਨੇ ਦੱਸਿਆ ਕਿ ਇਸ ਸੰਜੀਦਾਂ ਮਾਮਲੇ ਪ੍ਰਤੀ ਸ਼੍ਰੋਮਣੀ ਕਮੇਟੀ ਗੰਭੀਰ ਹੈ ਅਤੇ ਗੁਰਦੁਆਰਾ ਸਾਹਿਬ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਹਰ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸੇ ਕੜੀ ਤਹਿਤ ਹੀ ਪੰਜਾਬ ਦੇ ਮਾਨਯੋਗ ਰਾਜਪਾਲ ਪਾਸੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ ਅਤੇ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਸਿੱਕਮ ਸਰਕਾਰ ਉਪਰ ਜ਼ੋਰ ਪਾਉਣ ਲਈ ਕਿਹਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤਿੰ੍ਰਗ ਕਮੇਟੀ ਵੱਲੋਂ ਇੱਕ ਮਤਾ ਪਾਸ ਕਰਕੇ ਜਿਥੇ ਇਸ ਘਟਨਾ ਦੀ ਜ਼ੋਰਦਾਰ ਨਿੰਦਾ ਕੀਤੀ ਗਈ ਸੀ, ਉਥੇ ਹੀ ਪੰਜਾਬ ਦੇ ਰਾਜਪਾਲ ਸਮੇਤ ਭਾਰਤ ਸਰਕਾਰ ਪਾਸ ਮਸਲੇ ਦੇ ਹੱਲ ਲਈ ਪਹੁੰਚ ਕਰਨ ਦਾ ਵੀ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਮਸਲਿਆਂ ਦੇ ਹੱਲ ਲਈ ਲਗਾਤਾਰ ਕਾਰਜਸ਼ੀਲ ਅਤੇ ਵਚਨਬੱਧ ਹੈ। ਦੱਸਣਾ ਬਣਦਾ ਹੈ ਕਿ ਪ੍ਰੋ: ਬਡੂੰਗਰ ਦੇ ਨਿਰਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਇਸ ਮਾਮਲੇ ਸਬੰਧੀ ਸਿੱਕਮ ਦੇ ਗੁਰਦੁਆਰਾ ਸਾਹਿਬਾਨ ਦਾ ਦੌਰਾ ਕਰਕੇ ਆਇਆ ਹੈ, ਜਿਸ ਨੇ ਆਪਣੀ ਰਿਪੋਰਟ ਵਿਚ ਗੁਰਧਾਮਾਂ ਦੀ ਹੋਈ ਬੇਅਦਬੀ ਦੀ ਪੁਸ਼ਟੀ ਕੀਤੀ ਹੈ।