ਅੰਮ੍ਰਿਤਸਰ : 6 ਜੂਨ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਮੈਕਡੋਨਲਡ ਕੰਪਨੀ ਵੱਲੋਂ ਇਟਲੀ ਵਿਖੇ ਅੰਤਰ-ਰਾਸ਼ਟਰੀ ਐਕਸਪੋ ਮੇਲੇ ਤਹਿਤ ਖਾਣਾ ਪਰੋਸਣ ਵਾਲੀ ਟਰੇ ਵਿੱਚ ਰੱਖੇ ਵਾਲੇ ਪੋਸਟਰ ਤੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲਗਾ ਕੇ ਬੱਜਰ ਗਲਤੀ ਕੀਤੀ ਸੀ ਜਿਸ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ ਲੈਂਦਿਆਂ ਮੈਕਡੋਨਲਡ ਕੰਪਨੀ ਨੂੰ ਤੁਰੰਤ ਪੈਂਫਲਿਟ ਤੋਂ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਹਟਾਉਣ ਤੇ ਇਸ ਬੱਜਰ ਗਲਤੀ ਦੀ ਤੁਰੰਤ ਮੁਆਫ਼ੀ ਮੰਗਣ ਲਈ ਕਿਹਾ ਸੀ। ਜਿਸ ਤੇ ਮੈਕਡੋਨਲਡ ਕੰਪਨੀ ਨੇ ਪੈਂਫਲਿਟ ਉੱਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਪਣ ਕਰਕੇ ਸਿੱਖ ਭਾਵਨਾਵਾਂ ਨੂੰ ਪੁੱਜੀ ਠੇਸ ਤੇ ਅਫਸੋਸ ਪ੍ਰਗਟ ਕਰਦਿਆਂ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਜਿਹਾ ਕਰਨ ਦੀ ਹਰਗਿਜ਼ ਇਜ਼ਾਜਤ ਨਹੀਂ ਦਿੱਤੀ ਜਾਵੇਗੀ ਜਿਸ ਨਾਲ ਸਿੱਖ ਭਾਵਨਾਵਾਂ ਦਾ ਖਿਲਵਾੜ ਤੇ ਧਾਰਮਿਕ ਅਸਥਾਨਾਂ ਦਾ ਨਿਰਾਦਰ ਹੁੰਦਾ ਹੋਵੇ।