ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਸ਼ੁੱਕਰਵਾਰ, ੨੦ ਹਾੜ (ਸੰਮਤ ੫੫੭ ਨਾਨਕਸ਼ਾਹੀ) ੪ ਜੁਲਾਈ, ੨੦੨੫ (ਅੰਗ: ੬੧੪)

ਅੰਮ੍ਰਿਤਸਰ, 6 ਦਸੰਬਰ –
ਮੋਹਾਲੀ ਨੇੜਲੇ ਪਿੰਡ ਸਿੱਲ ਵਿਚ ਗੁਰਦੁਆਰਾ ਸਾਹਿਬ ਦੇ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਗ੍ਰੰਥੀ ਸਿੰਘ ਉੱਪਰ ਹਮਲਾ ਕਰਕੇ ਕੀਤੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਦੋਸ਼ੀ ਵਿਅਕਤੀ ਵੱਲੋਂ ਕੀਤੀ ਹਰਕਤ ਨੇ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਨ੍ਹਾ ਕਿਹਾ ਕਿ ਪੰਜਾਬ ਅੰਦਰ ਬੇਅਦਬੀ ਦੀਆਂ ਵੱਧ ਰਹੀਆਂ ਘਟਨਾਵਾਂ ਵੱਡੀ ਚਿੰਤਾ ਵਾਲੀ ਗੱਲ ਹੈ।  ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਪ੍ਰਤੀ ਸੁਚੇਤ ਹੋ ਕੇ ਗੁਰਦੁਆਰਾ ਸਾਹਿਬ ਅੰਦਰ ਜ਼ੁੰਮੇਵਾਰੀ ਨਾਲ ਸੇਵਾ ਨਿਭਾਉਣ।