ਸਰਕਾਰ ਡੇਰਾ ਸਿਰਸਾ ਮੁਖੀ ਦੀ ਪੈਰੋਲ ਤੁਰੰਤ ਰੱਦ ਕਰਕੇ ਜੇਲ੍ਹ ਭੇਜੇ

ਅੰਮ੍ਰਿਤਸਰ, 25 ਜਨਵਰੀ-ਸ਼੍ਰੋਮਣੀਗੁਰਦੁਆਰਾਪ੍ਰਬੰਧਕਕਮੇਟੀਦੇਪ੍ਰਧਾਨਐਡਵੋਕੇਟਹਰਜਿੰਦਰਸਿੰਘਧਾਮੀਨੇਡੇਰਾਸਿਰਸਾਮੁਖੀਗੁਰਮੀਤਰਾਮਰਹੀਮਵੱਲੋਂਸਿੱਖਾਂਦੇਧਾਰਮਿਕਚਿੰਨ੍ਹਕਿਰਪਾਨਨਾਲਕੇਕਕੱਟਕੇਸਿੱਖਕੌਮਦੀਆਂਧਾਰਮਿਕਭਾਵਨਾਵਾਂਭੜਕਾਉਣਦੀਸਖ਼ਤਸ਼ਬਦਾਂਵਿਚਨਿੰਦਾਕੀਤੀਹੈ।ਐਡਵੋਕੇਟਹਰਜਿੰਦਰਸਿੰਘਧਾਮੀਨੇਕਿਹਾਕਿਸੌਦਾਸਾਧਜਾਣਬੁਝਕੇਸਿੱਖਾਂਦੀਆਂਧਾਰਮਿਕਭਾਵਨਾਵਾਂਨੂੰਭੜਕਾਕੇਸੂਬੇਦੇਸ਼ਾਂਤਮਾਹੌਲਨੂੰਖਰਾਬਕਰਨਦਾਯਤਨਕਰਰਿਹਾਹੈਅਤੇਸਰਕਾਰਾਂਸ਼ਾਂਤਹਨ।

          ਉਨ੍ਹਾਂ ਕਿਹਾ ਕਿ ਕਿਰਪਾਨ ਸਿੱਖਾਂ ਦਾ ਅਹਿਮ ਧਾਰਮਿਕ ਚਿੰਨ੍ਹ ਹੈ ਜਿਸ ਦੀ ਤੌਹੀਨ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਸੌਦਾ ਸਾਧ ਨੇ ਕਿਰਪਾਨ ਨਾਲ ਕੇਕ ਕੱਟ ਕੇ ਸਿੱਖ ਕਕਾਰ ਦੇ ਸਤਿਕਾਰ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਬਲਾਤਕਾਰ ਅਤੇ ਕਤਲ ਦੇ ਸੰਗੀਨ ਦੋਸ਼ਾਂ ਵਿਚ ਸਜ਼ਾ ਕੱਟ ਰਹੇ ਅਜਿਹੇ ਅਪਰਾਧੀ ਨੂੰ ਸਰਕਾਰਾਂ ਵੱਲੋਂ ਵਾਰ-ਵਾਰ ਪੈਰੋਲ ਦੇ ਕੇ ਛੱਡਿਆ ਜਾ ਰਿਹਾ ਹੈ ਅਤੇ ਉਹ ਬਾਹਰ ਆ ਕੇ ਜਾਣਬੁਝ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਹਰ ਇਕ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਸਿਖਾਉਂਦਾ ਹੈ ਅਤੇ ਕਿਸੇ ਨੂੰ ਵੀ ਅਜਿਹਾ ਹੱਕ ਨਹੀਂ ਹੈ ਕਿ ਉਹ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰੇ। ਐਡਵੋਕੇਟ ਧਾਮੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਅਜਿਹੇ ਅਪਰਾਧੀ ਨੂੰ ਸਰਕਾਰਾਂ ਖਾਸ ਪੁਸ਼ਤਪਨਾਹੀ ਦੇ ਰਹੀਆਂ ਹਨ, ਜੋ ਦੇਸ਼ ਹਿੱਤ ਵਿਚ ਨਹੀਂ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਸੌਦਾ ਸਾਧ ਦੀ ਪੈਰੋਲ ਤੁਰੰਤ ਰੱਦ ਕਰਕੇ ਉਸ ਨੂੰ ਸ਼ਲਾਖਾ ਪਿੱਛੇ ਭੇਜਿਆ ਜਾਵੇ।