1-03-2016-2ਅੰਮ੍ਰਿਤਸਰ 1 ਮਾਰਚ (        ) ਸਿੱਖ ਗੁਰੂ ਸਾਹਿਬ ਵੱਲੋਂ ਚਲਾਈ ਗਈ ਲੰਗਰ ਦੀ ਪ੍ਰਥਾ ਮਨੁੱਖੀ ਬਰਾਬਰਤਾ ਤੇ ਹਰ ਉਹ ਪ੍ਰਾਣੀ ਜੋ ਪੰਗਤ ਵਿੱਚ ਬੈਠ ਕੇ ਲੰਗਰ ਛਕਦਾ ਹੈ ਦੇ ਮਾਣ-ਸਨਮਾਨ ਦਾ ਪ੍ਰਤੀਕ ਹੈ।ਹੱਥੀਂ ਲੰਗਰ ਤਿਆਰ ਕਰਨ, ਵਰਤਾਉਣ ਅਤੇ ਜੂਠੇ ਬਰਤਨ ਸਾਫ ਕਰਨ ਦੀ ਸੇਵਾ ਮਨੁੱਖ ਨੂੰ ਵੱਡੇਭਾਗਾਂ ਨਾਲ ਨਸੀਬ ਹੁੰਦੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਪਾਲ ਸਿੰਘ ਜੱਲ੍ਹਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਦਿਆ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਲਕਾ ਪੱਛਮੀ ਲੁਧਿਆਣਾ ਦੀਆਂ ਸੰਗਤਾਂ ਨਾਲ ਸ਼ੁਰੂ ਕੀਤੀ ਗਈ ਲੰਗਰ ਸੇਵਾ ਨੂੰ ਅੱਜ ਅੱਗੇ ਤੋਰਦਿਆਂ ਸ੍ਰੀ ਗੁਰੂ ਰਾਮਦਾਸ ਲੰਗਰ ‘ਚ ਲੁਧਿਆਣਾ ਦੇ ਦੋਰਾਹਾ ਦੀਆਂ ਸੰਗਤਾਂ ਨੇ ਹੱਥੀਂ ਸੇਵਾ ਕੀਤੀ ਹੈ।
ਉਨ੍ਹਾਂ ਕਿਹਾ ਕਿ ਸੇਵਾ ਕਰਨ ਵਾਲਾ ਇਨਸਾਨ ਗੁਰੂ ਨਾਲ ਜੁੜਦਾ ਹੈ ਤੇ ਉਸਾਰੂ ਸਮਾਜ ਦੀ ਸਿਰਜਨਾ ਲਈ ਸਹਾਈ ਹੁੰਦਾ ਹੈ।ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿੱਚ ਸੇਵਾ ਤੇ ਸਿਮਰਨ ਦਾ ਵਿਲੱਖਣ ਸਿਧਾਂਤ ਹੈ।ਉਨ੍ਹਾਂ ਕਿਹਾ ਕਿ ਅਸੀਂ ਧੰਨਤਾਯੋਗ ਹਾਂ ਕਿ ਬੀਬੀ ਸੁਰਿੰਦਰ ਕੌਰ ਬਾਦਲ ਦੀ ਪ੍ਰੇਰਨਾ ਸਦਕਾ ਸਾਨੂੰ ਗੁਰੂ ਸਾਹਿਬ ਦੇ ਦਰਸ਼ਨ ਕਰਨ ਤੇ ਸੇਵਾ ਕਰਨ ਦਾ ਸੁਭਾਗ ਮਿਲਿਆ ਹੈ।ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ ਦੋਰਾਹਾ ਦੀਆਂ ਸੰਗਤਾਂ ਵੱਲੋਂ ਆਟਾ ੫੦ ਕੁਇੰਟਲ, ਮਟਰ ੧੩ ਕੁਇੰਟਲ, ਆਲੂ ੧੫ ਕੁਇੰਟਲ, ਗਾਜਰਾ ੯ ਕੁਇੰਟਲ, ਗੋਭੀ ੫ ਕੁਇੰਟਲ, ਦਾਲ ੮ ਕੁਇੰਟਲ, ਦੇਸੀ ਘਿਉ ੩ ਕੁਇੰਟਲ, ਸੇਮੀਆ ੨ ਕੁਇੰਟਲ, ਖੰਡ ੧੧ ਕੁਇੰਟਲ, ਪਨੀਰ ੩ ਕੁਇੰਟਲ, ਬਾਦਾਮ ਗਿਰੀ ੨੦ ਕਿਲੋ ਤੇ ਸੋਗੀ ੨੦ ਕਿਲੋ ਅਤੇ ਦੁੱਧ ਇਕ ਟੈਂਕਰ ਆਦਿ ਰਸਦਾਂ ਸ੍ਰੀ ਗੁਰੂ ਰਾਮਦਾਸ ਲੰਗਰ ਵਾਸਤੇ ਭੇਟ ਕੀਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਸੇਵਾ ਕਰਨ ਵਾਲੀਆਂ ਸਖਸ਼ੀਅਤਾਂ ਵਿੱਚ ਸ. ਪ੍ਰਗਟ ਸਿੰਘ ਸਰਪੰਚ, ਸ. ਕਰਤਾਰ ਸਿੰਘ, ਸ. ਬਲਵੰਤ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸ. ਸਰਬਜੀਤ ਸਿੰਘ, ਬੀਬੀ ਦਲਜੀਤ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ ਲੁਧਿਆਣਾ, ਬੀਬੀ ਦਲਜੀਤ ਕੌਰ ਸਰਪੰਚ, ਸ. ਸੁਖਵਿੰਦਰ ਸਿੰਘ, ਸ. ਜਸਜੀਤ ਸਿੰਘ ਦੋਰਾਹਾ ਤੇ ਸ. ਸੁਖਮਿੰਦਰ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ।
ਗੁਰੂ-ਘਰ ਦੀ ਸੇਵਾ ਲਈ ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ. ਜਤਿੰਦਰ ਸਿੰਘ ਐਡੀਸ਼ਨਲ ਮੈਨੇਜਰ ਨੇ ਸੰਗਤਾਂ ਦੀ ਅਗਵਾਈ ਕਰ ਰਹੇ ਸ. ਹਰਪਾਲ ਸਿੰਘ ਜੱਲ੍ਹਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸਾਥੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ. ਹਰਭਿੰਦਰ ਸਿੰਘ ਤੇ ਸ. ਬਲਬੀਰ ਸਿੰਘ ਇੰਚਾਰਜ ਲੰਗਰ ਵੀ ਹਾਜ਼ਰ ਸਨ।