ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਸ਼ੁੱਕਰਵਾਰ, ੨੦ ਹਾੜ (ਸੰਮਤ ੫੫੭ ਨਾਨਕਸ਼ਾਹੀ) ੪ ਜੁਲਾਈ, ੨੦੨੫ (ਅੰਗ: ੬੧੪)

ਅੰਮ੍ਰਿਤਸਰ, 30 ਮਈ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਰਿਆਣਾ ਦੇ ਪਿੰਡ ਲਾਡਵਾਂ ਦੀ ਸੰਗਤ ਵੱਲੋਂ 100 ਕੁਇੰਟਲ ਕਣਕ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ। ਕਣਕ ਲੈ ਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾਂ ਨੇ ਕਿਹਾ ਕਿ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿਚ ਸੰਗਤ ਪ੍ਰਸ਼ਾਦਾ ਛਕਦੀ ਹੈ। ਸੰਗਤਾਂ ਵੱਲੋਂ ਆਪਣੀ ਕਮਾਈ ਵਿੱਚੋਂ ਲੰਗਰ ਸੇਵਾਵਾਂ ਵਿਚ ਹਿੱਸਾ ਪਾ ਕੇ ਗੁਰੂ ਸਾਹਿਬ ਲਈ ਸ਼ਰਧਾ ਪ੍ਰਗਟਾਈ ਜਾਂਦੀ ਹੈ। ਇਸੇ ਤਹਿਤ ਹਰਿਆਣੇ ਦੇ ਪਿੰਡ ਲਾਡਵਾਂ ਦੀਆਂ ਸੰਗਤਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਕਣਕ ਭੇਟ ਕੀਤੀ ਗਈ ਹੈ। ਸੰਗਤਾਂ ਪਾਸੋਂ ਇਹ ਸੇਵਾ ਇਕੱਤਰ ਕਰਕੇ ਸ੍ਰੀ ਦਰਬਾਰ ਸਾਹਿਬ ਪਹੁੰਚਾਉਣ ਲਈ ਗੁਰਦੁਆਰਾ ਸਿੰਘ ਸਭਾ ਲਾਡਵਾਂ ਦੇ ਪ੍ਰਧਾਨ ਸ. ਸੁਰਿੰਦਰ ਸਿੰਘ, ਜਥੇਦਾਰ ਪ੍ਰੇਮ ਸਿੰਘ, ਸ. ਪਰਮਜੀਤ ਸਿੰਘ ਦੁਨੀਆਮਾਜਰਾ ਸਾਬਕਾ ਮੀਤ ਸਕੱਤਰ ਦਾ ਵੱਡਾ ਸਹਿਯੋਗ ਰਿਹਾ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਸ੍ਰੀ ਦਰਬਾਰ ਸਾਹਿਬ ਵੱਲੋਂ ਸ. ਹਰਭਜਨ ਸਿੰਘ ਮਸਾਣਾਂ ਅਤੇ ਨਾਲ ਆਈਆਂ ਸੰਗਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।