ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ॥ ੧॥ ਸੋਮਵਾਰ, ੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੧ ਅਪ੍ਰੈਲ, ੨੦੨੫ (ਅੰਗ: ੬੧੯)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਕੈਨੇਡਾ ਨਿਵਾਸੀ ਸ. ਗਗਨਪ੍ਰੀਤ ਸਿੰਘ ਵੱਲੋਂ 51 ਹਜ਼ਾਰ ਤੇ ਢਾਡੀ ਸਭਾ ਵੱਲੋਂ 21 ਹਜ਼ਾਰ ਰੁਪਏ ਭੇਟ

ਅੰਮ੍ਰਿਤਸਰ, 18 ਅਪ੍ਰੈਲ – ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸ਼ਰਧਾਲੂਆਂ ਵੱਲੋਂ ਮਾਇਆ ਭੇਜਣ ਦਾ ਸਿਲਸਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਹੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਜਥੇਦਾਰ ਤੋਤਾ ਸਿੰਘ ਨੇ 50 ਹਜ਼ਾਰ ਰੁਪਏ ਦੀ ਸੇਵਾ ਭੇਜੀ ਹੈ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਲੰਗਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਸੰਗਤਾਂ ਨੂੰ ਆਪਣੀ ਸਮਰੱਥਾ ਅਨੁਸਾਰ ਸਹਿਯੋਗ ਰਾਸ਼ੀ ਭੇਜਣ ਦੀ ਅਪੀਲ ਵੀ ਕੀਤੀ ਹੈ।
ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਗਤਾਂ ਉਤਸ਼ਾਹ ਨਾਲ ਸ੍ਰੀ ਗੁਰੂ ਰਾਮਦਾਸ ਲੰਗਰ ਲਈ ਮਾਇਆ ਭੇਜ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਿਥੇ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ ਨੇ 50 ਹਜ਼ਾਰ ਰੁਪਏ ਦਾ ਚੈੱਕ ਭੇਜਿਆ ਹੈ, ਉਥੇ ਹੀ ਅੰਮ੍ਰਿਤਸਰ ਦੇ ਜਸਪਾਲ ਨਗਰ ਨਾਲ ਸਬੰਧਤ ਕੈਨੇਡਾ ਨਿਵਾਸੀ ਸ. ਗਗਨਪ੍ਰੀਤ ਸਿੰਘ ਸਪੁੱਤਰ ਸ. ਰਛਪਾਲ ਸਿੰਘ ਵੱਲੋਂ ਵੀ 51 ਹਜ਼ਾਰ ਰੁਪਏ ਗੁਰੂ ਕੇ ਲੰਗਰਾਂ ਲਈ ਭੇਟ ਕੀਤੇ ਗਏ ਹਨ। ਇਸੇ ਤਰ੍ਹਾਂ ਮੀਰੀ ਪੀਰੀ ਢਾਡੀ ਸਭਾ ਦੇ ਆਗੂ ਜਥੇਦਾਰ ਗੁਰਮੇਜ ਸਿੰਘ ਸ਼ਹੂਰਾ ਨੇ ਸਭਾ ਵੱਲੋਂ 21 ਹਜ਼ਾਰ ਰੁਪਏ ਪੁੱਜੇ ਹਨ।
ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਵੀ ਨਿੱਜੀ ਤੌਰ ’ਤੇ ਲੰਗਰ ਲਈ ਲਗਾਤਾਰ ਭੇਟਾਵਾਂ ਆ ਰਹੀਆਂ ਹਨ। ਮੀਰੀ ਪੀਰੀ ਡਾਡੀ ਸਭਾ ਵੱਲੋਂ ਲੰਗਰ ਸੇਵਾ ਲਈ ਚੈੱਕ ਦੇਣ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਗੁਰਾ ਸਿੰਘ, ਢਾਡੀ ਸਵਿੰਦਰ ਸਿੰਘ ਭੰਗੂ ਆਦਿ ਹਾਜ਼ਰ ਸਨ।