ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਪ੍ਰਬੰਧ ਵਾਲੇ ਮਿਸ਼ਨਰੀ ਕਾਲਜਾਂ ਦੇ ਪ੍ਰਿੰਸੀਪਲਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 1 ਲੱਖ 18 ਹਜ਼ਾਰ ਰੁਪਏ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੈਨੇਜਰ ਸ. ਰਘਬੀਰ ਸਿੰਘ ਮੰਡ ਨੇ 83 ਹਜ਼ਾਰ ਰੁਪਏ ਦਾ ਚੈੱਕ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸਕੱਤਰ ਸ. ਮਨਜੀਤ ਸਿੰਘ ਬਾਠ ਨੂੰ ਸੌਂਪਿਆ ਗਿਆ। ਇਸ ਮੌਕੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਮਿਸ਼ਨਰੀ ਕਾਲਜਾਂ ਦੇ ਪ੍ਰਿੰਸੀਪਲਾਂ ਤੇ ਸਮੂਹ ਸਟਾਫ਼ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਮਾਇਆ ਭੇਟ ਕਰਨਾ ਸ਼ਲਾਘਾਯੋਗ ਕਾਰਜ ਹੈ। ਇਸ ਮੌਕੇ ਮਾਇਆ ਭੇਟ ਕਰਨ ’ਤੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ ਦੀ ਪ੍ਰਿੰਸੀਪਲ ਬੀਬੀ ਮਨਜੀਤ ਕੌਰ, ਸੰਤ ਕਰਤਾਰ ਸਿੰਘ ਖ਼ਾਲਸਾ ਮਿਸ਼ਨਰੀ ਕਾਲਜ ਭੂਰਾਕੋਹਨਾ ਦੇ ਪ੍ਰਿੰਸੀਪਲ ਰਾਜਪਾਲ ਸਿੰਘ ਭੂਰਾਕੋਹਨਾ, ਪ੍ਰਿੰਸੀਪਲ ਡਾ. ਜੋਗੇਸ਼ਵਰ ਸਿੰਘ ਢਾਡੀ ਕਾਲਜ ਅੰਮ੍ਰਿਤਸਰ ਤੇ ਪ੍ਰਿੰਸੀਪਲ ਸ. ਰਜਿੰਦਰ ਸਿੰਘ ਡੇਰਾ ਬਾਬਾ ਨਾਨਕ ਨੂੰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸਕੱਤਰ ਸ. ਮਨਜੀਤ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ ਮੀਤ ਸਕੱਤਰ, ਵਧੀਕ ਮੈਨੇਜਰ ਸ. ਜਗਤਾਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਤੇ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।