ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਵੀਰਵਾਰ, ੧੧ ਹਾੜ (ਸੰਮਤ ੫੫੮ ਨਾਨਕਸ਼ਾਹੀ) ੨੫ ਜੂਨ, ੨੦੨੬ (ਅੰਗ: ੬੮੦)

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੇਵਕ ਪਰਿਵਾਰ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ

ਅੰਮ੍ਰਿਤਸਰ, 1 ਜੂਨ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਅੱਜ ਯੈਐਸਏ ਵਾਸੀ ਸ. ਬਲਬੀਰ ਸਿੰਘ ਵੱਲੋਂ 2 ਲੱਖ 10 ਹਜ਼ਾਰ ਅਤੇ ਸ. ਸੁਰਜੀਤ ਸਿੰਘ ਵੱਲੋਂ 11 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਭੇਟ ਕੀਤੀ ਗਈ। ਇਹ ਰਾਸ਼ੀ ਸ. ਸੁਰਜੀਤ ਸਿੰਘ ਤੂਰਕੋਟ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀ।
ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ’ਚ ਸੰਗਤਾਂ ਰੋਜ਼ਾਨਾ ਨਤਮਸਤਕ ਹੁੰਦੀਆਂ ਹਨ ਅਤੇ ਆਪਣੀ ਸ਼ਰਧਾ ਅਨੁਸਾਰ ਭੇਟਾਵਾਂ ਭੇਟ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਸੰਗਤਾਂ ਬਿਨਾਂ ਭੇਦ-ਭਾਵ ਦੇ ਪ੍ਰਸ਼ਾਦਾ ਛਕਦੀਆਂ ਹਨ। ਐਡਵੋਕੇਟ ਧਾਮੀ ਨੇ ਚੱਲ ਰਹੀਆਂ ਲੰਗਰ ਸੇਵਾਵਾਂ ਵਿਚ ਹਿੱਸਾ ਪਾਉਣ ਲਈ ਸ. ਬਲਬੀਰ ਸਿੰਘ ਯੂਐਸਏ ਤੇ ਸ. ਸੁਰਜੀਤ ਸਿੰਘ ਤੂਰਕੋਟ ਤੇ ਪਰਿਵਾਰ ਦਾ ਧੰਨਵਾਦ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰ ਸਾਹਿਬਾਨ ਵੱਲੋਂ ਸੇਵਕ ਪਰਿਵਾਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਸੁਰਜੀਤ ਸਿੰਘ ਕੰਗ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਦਲਜੀਤ ਸਿੰਘ ਭਿੰਡਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਮੇਜਰ ਸਿੰਘ ਢਿੱਲੋਂ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਹਾਲਵਾਂ, ਇੰਜੀ: ਸੁਖਵਿੰਦਰ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਜਸਵਿੰਦਰ ਸਿੰਘ ਜੱਸੀ, ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਮੇਜਰ ਸਿੰਘ ਅਤੇ ਹੋਰ ਮੌਜੂਦ ਸਨ।