ਅੰਮ੍ਰਿਤਸਰ, 9 ਮਈ-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਦਮਦਮੀ ਦੇ ਟਕਸਾਲ ਵੱਲੋਂ 112 ਬੋਰੀਆਂ ਆਟਾ, 19 ਬੋਰੀਆਂ ਦਾਲ ਅਤੇ 7 ਟੀਨ ਘਿਓ ਦੀ ਸੇਵਾ ਭੇਜੀ ਗਈ ਹੈ। ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਇਹ ਸੇਵਾ ਲੈ ਕੇ ਪੁੱਜੇ ਬਾਬਾ ਚਰਨਜੀਤ ਸਿੰਘ ਜੱਸੋਵਾਲ, ਭਾਈ ਜਰਨੈਲ ਸਿੰਘ ਮਹਿਤਾ, ਭਾਈ ਹਰਪਾਲ ਸਿੰਘ ਤੇ ਪ੍ਰੋਫੈਸਰ ਸਰਚਾਂਦ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਸੁਰਜੀਤ ਸਿੰਘ ਭਿੱਟੇਵਡ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਸ. ਮੁਖਤਾਰ ਸਿੰਘ, ਵਧੀਕ ਮੈਨੇਜਰ ਸ. ਰਜਿੰਦਰ ਸਿੰਘ ਰੂਬੀ, ਸ. ਸੁਖਬੀਰ ਸਿੰਘ, ਸ. ਨਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ ਵੱਲੋਂ ਵੀ ਹਲਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 150 ਕੁਇੰਟਲ ਲੰਗਰ ਘਰ ਲਈ ਭੇਟ ਕੀਤੀ ਗਈ। ਕਣਕ ਲੈ ਕੇ ਪੁੱਜੇ ਸ. ਸੁਰਜੀਤ ਸਿੰਘ ਭਿੱਟੇਵਡ ਨਾਲ ਹਲਕੇ ਦੀਆਂ ਸੰਗਤਾਂ ਵਿੱਚੋਂ ਬਾਬਾ ਨਿਰਵੈਰ ਸਿੰਘ, ਸ. ਸ਼ਮਸ਼ੇਰ ਸਿੰਘ ਸਾਬਕਾ ਸਰਪੰਚ, ਸ. ਗੁਰਨਾਮ ਸਿੰਘ ਪਹਿਲਵਾਨ, ਸ. ਮਨਦੀਪ ਸਿੰਘ ਕੱਕੜ, ਸ. ਹਰਜੀਤ ਸਿੰਘ, ਪ੍ਰੋਫੈਸਰ ਸ਼ੇਰ ਸਿੰਘ ਚੈਨਪੁਰ ਆਦਿ ਮੌਜੂਦ ਸਨ।
ਟ੍ਰਾਈਡੈਂਟ ਕੰਪਨੀ ਦੇ ਚੇਅਰਮੈਨ ਵੱਲੋਂ ਲੰਗਰ ਲਈ 5 ਲੱਖ ਦਾ ਚੈੱਕ ਭੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਟ੍ਰਾਈਡੈਂਟ ਕੰਪਨੀ ਦੇ ਚੇਅਰਮੈਨ ਸ੍ਰੀ ਰਜਿੰਦਰ ਗੁਪਤਾ ਵੱਲੋਂ 5 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਸੰਕਟ ਸਮੇਂ ਲੋੜਵੰਦਾਂ ਲਈ ਲੰਗਰ ਸੇਵਾਵਾਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਵੱਲੋਂ ਸ੍ਰੀ ਰਜਿੰਦਰ ਗੁਪਤਾ ਨੂੰ ਸਨਮਾਨ ਦਿੱਤਾ ਗਿਆ। ਇਸ ਮੌਕੇ ਸ. ਜਸਬੀਰ ਸਿੰਘ ਵੀ ਮੌਜੂਦ ਸਨ।