ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਬੁੱਧਵਾਰ, ੩੧ ਹਾੜ (ਸੰਮਤ ੫੫੮ ਨਾਨਕਸ਼ਾਹੀ) ੧੫ ਜੁਲਾਈ, ੨੦੨੬ (ਅੰਗ: ੭੦੯)

ਅੰਮ੍ਰਿਤਸਰ, 27 ਮਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਿਜੈ ਸਿੰਘ ਤੇ ਗੁਰਦੁਆਰਾ ਸ੍ਰੀ ਹਾਜੀਰਤਨ ਬਠਿੰਡਾ ਦੇ ਮੈਨੇਜਰ ਸ. ਸੁਮੇਰ ਸਿੰਘ ਦੇ ਪਿਤਾ ਸ. ਜੋਗਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਿਤਾ ਦਾ ਰਿਸ਼ਤਾ ਸਮਾਜ ਅੰਦਰ ਵੱਡੀ ਅਹਿਮੀਅਤ ਵਾਲਾ ਹੁੰਦਾ ਹੈ ਅਤੇ ਸ. ਜੋਗਿੰਦਰ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਜਸਵਿੰਦਰ ਸਿੰਘ ਜੱਸੀ, ਸ. ਪ੍ਰੋ. ਸੁਖਦੇਵ ਸਿੰਘ, ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਵੀ ਸ. ਬਿਜੈ ਸਿੰਘ ਤੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।